ਚੰਡੀਗੜ, 7 ਫਰਵਰੀ 2022
ਭਾਜਪਾ ਦੇ ਸਿੱਖ ਨੇਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਦੇ ਰਾਜਕਾਲ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਗੁਰੂ ਨਾਨਕ ਦੇਵ ਜੀ ਬਾਰੇ ਤੱਥ ਤੋੜ ਮਰੋੜ ਕੇ ਪੇਸ਼ ਕਰਨਾ ਸਿੱਖੀ ਦੇ ਖਿਲਾਫ ਗਿਣੀ ਮਿਥੀ ਸਾਜ਼ਿਸ਼ ਹੈ।
ਹੋਰ ਪੜ੍ਹੋ:-ਕੋਵਿਡ ਤੋਂ ਬਚਾਅ ਲਈ ਮੁਹਾਲੀ ਦੇ ਪਿੰਡਾ ਵਿੱਚ ਰੋਜ਼ਾਨਾ ਲਗਾਏ ਜਾ ਰਹੇ ਹਨ ਵੈਕਸੀਨੇਸ਼ਨ ਕੈਂਪ
ਅੱਜ ਇਥੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰਕਾਸ਼ਤ ਕੀਤੀ ਗਈ ਪੁਸਤਕ ਵਿਚ ਗੁਰੂ ਨਾਨਕ ਦੇਵ ਜੀ ਬਾਰੇ ਤੋੜ ਮਰੋੜ ਕੇ ਪੇਸ਼ ਕੀਤੇ ਗਏ ਤੱਥਾਂ ਦੀ ਕਾਪੀ ਜਾਰੀ ਕਰਦਿਆਂ ਸਰਦਾਰ ਸਿਰਸਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਦੇ ਰਾਜਕਾਲ ਵਿਚ ਹੀ ਸਿੱਖੀ ਦੇ ਖਿਲਾਫ ਅਜਿਹੀਆਂ ਸਾਜ਼ਿਸ਼ਾਂ ਸਾਹਮਦੇ ਆਉਂਦੀਆਂ ਹਨ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਅਜਿਹਾ ਹੋਇਅ ਾਹੈ। ਇਸ ਤੋਂ ਪਹਿਲਾਂ ਵੀ ਕਾਂਗਰ ਸਰਕਾਰ ‘ਤੇ ਗੁਰਮੁਖੀ ਭਾਸ਼ਾ ਅਤੇ ਪੰਜਾਬੀ ਸਭਿਆਚਾਰ ਬਾਰੇ ਤੱਥ ਤੋੜ ਮਰੋੜ ਕੇ ਪੇਸ਼ ਕਰਨ ਦੇ ਦੋਸ਼ ਲੱਗੇ ਹਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਸਿੱਖੀ ਅਤੇ ਪੰਜਾਬੀਅਤ ਦੇ ਖਿਲਾਫ ਇਕ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿਰਫ ਸਿੱਖਾਂ ਦੇ ਹੀ ਪਹਿਲੇ ਗੁਰੂ ਨਹੀਂ ਹਨ ਬਲਕਿ ਸਮੁੱਚੀ ਲੋਕਾਈ ਦੇ ਗੁਰੂ ਹਨ ਜਿਹਨਾਂ ਨੇ ਦੁਨੀਆਂ ਨੁੰ ਅਵਲ ਅੱਲਾ ਨੂਰ ਉਪਾਇਆ ਦਾ ਸੰਦੇਸ਼ ਦਿੱਤਾ ਤੇ ਦੁਨੀਆਂ ਨੁੰ ਗਿਆਨ ਵੰਡਦਿਆਂ ਅਕਾਲ ਪੁਰਖ ਨਾਲ ਜੋੜਿਆ। ਉਹਨਾਂ ਕਿਹਾ ਕਿ ਗੁਰੂ ਸਾਹਿਬ ਬਾਰੇ ਅਜਿਹੀ ਜਾਣਕਾਰੀ ਛਾਪਣਾ ਬਜ਼ਰ ਗੁਨਾਹ ਹੈ। ਉਹਨਾਂ ਕਿਹਾ ਕਿ ਇਸ ਗੁਨਾਹ ਪਿਛਲੀ ਸਾਜ਼ਿਸ਼ ਦਾ ਪਤਾ ਲਾਇਆ ਜਾਣਾ ਚਾਹੀਦਾ ਹੈ ਤੇ ਇਸ ਗੁਨਾਹ ਵਾਸਤੇ ਜ਼ਿੰਮੇਵਾਰ ਅਨਸਰਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੇ।
ਸਰਦਾਰ ਸਿਰਸਾ ਨੇ ਕਿਹਾ ਕਿ ਸਿੱਖ ਕੌਮ ਆਪਣੇ ਗੁਰੂ ਬਾਰੇ ਤੱਥ ਤੋੜ ਮਰੋੜ ਕੇ ਪੇਸ਼ ਕਰਨਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਾਰੇ ਮਾਮਲੇ ਦੀ ਪੜਤਾਲ ਦੇ ਹੁਕਮ ਦੇਣ ਅਤੇ ਜ਼ਿੰਮੇਵਾਰ ਅਨਸਰਾਂ ਖਿਲਾਫ ਕਾਰਵਾਈ ਯਕੀਨੀ ਬਣਾਉਣ।