ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਲਾਨਾ ਪ੍ਰੀਖਿਆਵਾਂ ਕਰਕੇ ਕੇਂਦਰਾ ਦੇ ਆਲੇ ਦੁਆਲੇ ਧਾਰਾ 144 ਲਾਗੂ

Preeti Yadav
Dr. Preeti Yadav
ਰੂਪਨਗਰ, 21 ਅਪ੍ਰੈਲ 2022
ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8 ਵੀਂ ਸ਼੍ਰੈਣੀ ਦੀਆਂ ਸਲਾਨਾ ਪ੍ਰੀਖਿਆਵਾਂ ਕਰਕੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਪੰਜਾ ਜਾਂ ਪੰਜ ਤੋ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਗਈ ਹੈ ਜਿਸ ਲਈ ਇਨ੍ਹਾਂ ਕੇਂਦਰਾਂ ਦੇ ਆਲੇ ਦੁਆਲੇ 22 ਅਪ੍ਰੈਲ ਤੋਂ 23 ਮਈ ਤੱਕ ਧਾਰਾ 144 ਲਾਗੂ ਰਹੇਗੀ।

ਹੋਰ ਪੜ੍ਹੋ :-ਕਮਿਸ਼ਨਰ ਜਲੰਧਰ ਮੰਡਲ ਦੇ ਦਫ਼ਤਰ ਦੇ ਅਹਾਤੇ ’ਚ ਬਣੀ ਕੰਟੀਨ ਦੀ ਬੋਲੀ 29 ਨੂੰ

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਸ਼੍ਰੇਣੀ ਭਾਗ-2 ਅਪ੍ਰੈਲ/ਮਈ 2022 ਸਲਾਨਾ ਪਰੀਖਿਆਵਾਂ ਮਿਤੀ 22 ਅਪ੍ਰੈਲ ਤੋਂ 23 ਮਈ ਤੱਕ ਸਵੇਰੇ ਅਤੇ ਸ਼ਾਮ ਦੇ ਸੈਸ਼ਨ ਵਿੱਚ ਬੋਰਡ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਕੋਵਿਡ -19 ਮਹਾਂਮਾਰੀ ਕਾਰਨ ਥਰਮਲ ਸਕੈਨਿੰਗ, ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੱਖਿਆਂ ਕੇਂਦਰਾਂ ਵਿੱਚ ਪਰੀਖਿਆਰਥੀ ਬਿਠਾਏ ਜਾਣ ਅਤੇ ਸੈਨੇਟਾਈਜ਼ੇਸ਼ਨ ਲਈ ਪਰੀਖਿਆ ਕੇਂਦਰਾਂ ਨੂੰ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਜਾਣ। ਕਰੋਨਾ ਵਾਇਰਸ ਤੋਂ ਬਚਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।
ਇਨ੍ਹਾਂ ਪਰੀਖਿਆਵਾਂ ਦੇ ਸੁੱਚਜੇ ਸੰਚਾਲਣ ਲਈ ਪ੍ਰੀਖਿਆ ਕੇਂਦਰਾਂ ਦੇ ਆਲੇ – ਦੁਆਲੇ ਧਾਰਾ 144 ਲਗਾਉਣ ਦੀ ਲੋੜ ਮਹਿਸੂਸ ਕੀਤੀ ਗਈ ਹੈ ਤਾਂ ਜੋ ਪਰੀਖਿਆਂ ਕੇਂਦਰਾਂ ਦੇ ਆਲੇ-ਦੁਆਲੇ ਵਿਘਨ ਪਾਉਣ ਵਾਲੇ ਅਨਸਰਾਂ ਦੇ ਆਦਿ ਦੇ ਖਿਆਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ ਤਾਂ ਜੋ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ , ਪਰੀਖਿਆਵਾਂ ਦੀ ਪਵਿੱਤਰਤਾ ਭੰਗ ਨਾ ਹੋਵੇ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਕਾਇਮ ਰਹੇ।
Spread the love