ਐਸ.ਏ.ਐਸ. ਨਗਰ 9 ਨਵੰਬਰ 2021
ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਗੁਰਿੰਦਰ ਪਾਲ ਸਿੰਘ ਬਿੱਲਾ ਨੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਐਕਟ ਨੂੰ ਲਾਗੂ ਕਰਵਾਉਣ ਲਈ ਪੰਜਾਬ ਦੇ ਵਣ ਅਤੇ ਜੰਗਲਾਤ ਵਿਭਾਗ ਅਤੇ ਲੇਬਰ ਵਿਭਾਗ ਦੇ ਮੰਤਰੀ ਸ. ਸੰਗਤ ਸਿੰਘ ਗਿਲਜੀਆਂ ਜੀ ਵਿਧਾਇਕ ਹਲਕਾ ਟਾਂਡਾ ਨੂੰ ਅੱਜ ਇੱਕ ਮੰਗ ਪੱਤਰ ਦਿੱਤਾ ਅਤੇ ਬੇਨਤੀ ਕੀਤੀ ਕਿ ਇਸ ਐਕਟ ਨੂੰ ਸਰਕਾਰ ਤੋ ਜਲਦ ਤੋ ਜਲਦ ਪਾਸ ਕਰਵਾਇਆ ਜਾਵੇ ਤਾਂ ਜੋ ਲੋਕਾ ਨੂੰ ਉਨ੍ਹਾਂ ਦਾ ਹੱਕ ਦਿਵਾਇਆ ਜਾ ਸਕੇ । ਇਸ ਸਬੰਧੀ ਮੰਤਰੀ ਜੀ ਵੱਲੋ ਵਿਸ਼ਵਾਸ ਦਿਵਾਇਆ ਗਿਆ ਕਿ ਇਸ ਐਕਟ ਨੂੰ ਜਲਦ ਤੋਂ ਜਲਦ ਪਾਸ ਕਰਵਾਉਣ ਲਈ ਹਰ ਸੰਭਵ ਕੋਸ਼ਿਸ ਕਰਾਂਗਾ ।