ਪੰਜਾਬ ਪਦੇਸ਼ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ  ਸਮੇਤ ਵੱਖ-ਵੱਖ ਸ਼ਖਸੀਅਤਾਂ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਦੁੱਖ ਸਾਂਝਾ ਕੀਤਾ

HARISH
ਪੰਜਾਬ ਪਦੇਸ਼ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ  ਸਮੇਤ ਵੱਖ-ਵੱਖ ਸ਼ਖਸੀਅਤਾਂ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਦੁੱਖ ਸਾਂਝਾ ਕੀਤਾ
ਰੂਪਨਗਰ, 29 ਨਵੰਬਰ 2021
ਪੰਜਾਬ ਪਦੇਸ਼ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਸਮੇਤ ਵੱਖ-ਵੱਖ ਸ਼ਖਸੀਅਤਾਂ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਰਿਹਾਇਸ਼ ‘ਤੇ ਪਹੁੰਚ ਕੇ ਉਨ੍ਹਾਂ ਦੀ ਮਾਤਾ ਰਾਜ ਰਾਣੀ ਦੇ ਦੇਹਾਂਤ ‘ਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ।

ਹੋਰ ਪੜ੍ਹੋ :-ਸੰਸਦ ‘ਚ  ਸੱਚ ਦਾ ਸਾਹਮਣਾ ਕਰਨ ਤੋਂ ਭੱਜੀ ਮੋਦੀ ਸਰਕਾਰ- ਭਗਵੰਤ ਮਾਨ
ਅੱਜ ਉਨ੍ਹਾਂ ਤੋਂ ਇਲਾਵਾ ਸੱਤਪਾਲ ਸਿੰਘ ਸੱਤੀ ਚੇਅਰਮੈਨ ਹਿਮਾਚਲ ਪ੍ਰਦੇਸ਼ ਫਾਇਨਾਂਸ ਕਮਿਸ਼ਨ, ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ,ਦਵਿੰਦਰ ਮੱਲ ਐਕਸੀਅਨ ਲੋਕ ਨਿਰਮਾਣ ਵਿਭਾਗ, ਤਹਿਸੀਲਦਾਰ ਰਾਮ ਕਿਸ਼ਨ, ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਸਮੇਤ ਹੋਰ ਪਤਵੰਤਿਆਂ ਨੇ ਵੀ ਰਾਣਾ ਕੇ.ਪੀ ਸਿੰਘ ਨਾਲ ਨੇ ਵੀ ਦੁੱਖ ਸਾਂਝਾ ਕੀਤਾ।ਦੁੱਖ ਦੀ ਇਸ ਘੜੀ ਵਿੱਚ ਵਿੱਚ ਅੱਜ ਇਸ ਮੌਕੇ ‘ਤੇ ਰਮੇਸ਼ ਦਸਗਰਾਂਈ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸੁੱਖਵਿੰਦਰ ਸਿੰਘ ਵਿਸਕੀ ਚੇਅਰਮੈਨ ਇੰਪਰੂਵਮੈਂਟ ਟਰੱਸਟ ਰੂਪਨਗਰ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆ ਚੇਅਰਮੈਨ ਪੀਆਰਟੀਸੀ, ਕਮਲਦੇਵ ਜੋਸ਼ੀ ਡਾਇਰੈਕਟਰ ਪੀਆਰਟੀਸੀ, ਹਰਬੰਸ ਲਾਲ ਮਹਿੰਦਲੀ ਚੇਅਰਮੈਨ ਮਾਰਕੀਟ ਕਮੇਟੀ ਸ਼੍ਰੀ ਅਨੰਦਪੁਰ ਸਾਹਿਬ, ਅਸ਼ਵਂਨੀ ਸ਼ਰਮਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਪ੍ਰੇਮ ਸਿੰਘ ਬਾਸੋਵਾਲ ਪ੍ਰਧਾਨ ਬਲਾਕ ਕਾਂਗਰਸ, ਸੁਰਿੰਦਰ ਸਿੰਘ ਹਰੀਪੁਰ, ਰਾਣਾ ਹਰਿੰਦਰ ਸੋਢੀ ਡਾਇਰੈਕਟਰ ਮਾਰਕਫੈਡ ਵੀ ਹਾਜ਼ਰ ਸਨ।ਸਵਰਗੀ ਮਾਤਾ ਰਾਜ ਰਾਣੀ ਜੀ ਨਮਿੱਤ ਅੰਤਿਮ ਅਰਦਾਸ ਮਿਤੀ 5 ਦਸੰਬਰ ਨੂੰ ਗਿਆਨੀ ਜ਼ੈਲ ਸਿੰਘ ਨਗਰ ਰੂਪਨਗਰ  ਵਿਖੇ 12 ਵਜੇ ਤੋਂ 1.00 ਤੱਕ ਹੋਵੇਗੀ।
ਫੋਟੋ ਕੈਪਸ਼ਨ- ਪੰਜਾਬ ਪਦੇਸ਼ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ,ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਦੁੱਖ ਸਾਂਝਾ ਕਰਦੇ ਹੋਏ।