ਪੰਜਾਬ ਵਿਧਾਨ ਸਭਾ ਚੋਣਾਂ
ਫਾਜ਼ਿਲਕਾ, 20 ਫਰਵਰੀ 2022
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲਾ ਫਾਜ਼ਿਲਕਾ ਦੇ ਚਾਰੋ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਲਾ ਚੋਣ ਅਫਸਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀਡਬਲਿਊਡੀ ਵੋਟਰਾਂ ਲਈ ਪੋਲਿੰਗ ਸਟੇਸ਼ਨ ’ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ।
ਹੋਰ ਪੜ੍ਹੋ :-ਜ਼ਿਲਾ ਬਰਨਾਲਾ ’ਚ ਸ਼ਾਮ 5 ਵਜੇ ਤੱਕ 68.03 ਫੀਸਦੀ ਮਤਦਾਨ
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਪੀਡਬਲਿਉਡੀ ਵੋਟਰਾਂ ਵਾਸਤੇ ਵਿਧਾਨ ਸਭਾ ਹਲਕਾ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਵਿਸ਼ੇਸ਼ ਤੌਰ `ਤੇ ਸਹੂਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਬੂਥ ਵਿਖੇ ਪੀਡਬਲਿਉਡੀ ਵੋਟਰਾਂ ਨੂੰ ਲਿਆਉਣ ਛੱਡਣ ਲਈ ਈ-ਰਿਕਸ਼ਾ ਦੇ ਨਾਲ-ਨਾਲ ਹੋਰਨਾ ਪ੍ਰਬੰਧਾਂ ਦੀ ਵਿਵਸਥਾ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਦਿਵਿਆਂਗ ਵੋਟਰਾਂ ਨੇ ਉਤਸ਼ਾਹ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।ਉਨਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ’ਤੇ ਪੀਡਬਲਿਊਡੀ ਵੋਟਰਾਂ ਲਈ ਵੀਲ ਚੇਅਰਾਂ, ਉਨਾਂ ਨੂੰ ਲਿਆਉਣ ਤੇ ਲਿਜਾਣ ਲਈ ਵਾਹਨਾਂ ਦਾ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਵੋਟਰਾਂ ਦਾ ਸਰਟੀਫਿਕੇੇਟਾਂ ਨਾਲ ਸਨਮਾਨ ਵੀ ਕੀਤਾ ਗਿਆ।