ਪੀ.ਵਾਈ.ਡੀ.ਬੀ. ਤੇ ਡੀ.ਬੀ.ਈ.ਈ., ਖਾਲਸਾ ਕਾਲਜ (ਲੜਕੀਆਂ) ਦੀਆਂ ਵਿਦਿਆਰਥਣਾਂ ਨਾਲ ਹੋਏ ਰੂ-ਬਰੂ

Sukhwinder Singh Bindra
ਪੀ.ਵਾਈ.ਡੀ.ਬੀ. ਤੇ ਡੀ.ਬੀ.ਈ.ਈ., ਖਾਲਸਾ ਕਾਲਜ (ਲੜਕੀਆਂ) ਦੀਆਂ ਵਿਦਿਆਰਥਣਾਂ ਨਾਲ ਹੋਏ ਰੂ-ਬਰੂ
ਵਿਦਿਆਰਥਣਾਂ ਨੂੰ ਖੇਡ ਕਿੱਟਾਂ ਤੇ ਟ੍ਰੈਕ ਸੂਟ ਵੀ ਵੰਡੇ
ਲੁਧਿਆਣਾ, 29 ਦਸੰਬਰ 2021

ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਅਤੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਨੇ ਖਾਲਸਾ ਕਾਲਜ (ਲੜਕੀਆਂ) ਦੀਆਂ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ।

ਹੋਰ ਪੜ੍ਹੋ :-ਪਹਿਲੀ ਦਫ਼ਾ ਇੱਕ ਵਾਰ `ਚ 842 ਬੱਸਾਂ ਨੂੰ ਫਲੀਟ ਵਿੱਚ ਸ਼ਾਮਲ ਕਰਨ ਦੀ ਕਾਰਵਾਈ ਵਜੋਂ ਮੁੱਖ ਮੰਤਰੀ ਚੰਨੀ ਨੇ ਖੁਦ ਬੱਸ ਚਲਾ

ਇਸ ਮੌਕੇ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਅਤੇ ਟਰੈਕਸੂਟ ਵੀ ਵੰਡੇ ਗਏ।

ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਖੇਡਾਂ ਆਪਣੇ ਆਪ ਵਿੱਚ ਬਹੁਤ ਮਹੱਤਵਪੂਰਨ ਹੁੰਦੀਆਂ ਹਨ ਅਤੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਆਪਣੀ ਊਰਜਾ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਉਹ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿ ਸਕਣ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਖੇਡ ਤੇ ਯੁਵਕ ਭਲਾਈ ਮੰਤਰੀ ਸ. ਪਰਗਟ ਸਿੰਘ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ।

ਉਨ੍ਹਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਉਭਰਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਇਸ ਮੌਕੇ ਕਾਲਜ਼ ਦੇ ਪ੍ਰਿੰਸੀਪਲ ਡਾ. ਮੁਕਤੀ ਗਿੱਲ, ਡੀ.ਬੀ.ਈ.ਈ. ਦੇ ਡਿਪਟੀ ਸੀ.ਈ.ਓ. ਸ੍ਰੀ ਨਵਦੀਪ ਸਿੰਘ, ਸਮਾਗਮ ਦੇ ਕੋਆਰਡੀਨੇਟਰ ਡਾ. ਪ੍ਰਿਯੰਕਾ ਖੰਨਾ, ਡਾ. ਸੁਖਪਾਲ ਕੌਰ ਤੇ ਹੋਰ ਵੀ ਹਾਜ਼ਰ ਸਨ।

Spread the love