ਲੁਧਿਆਣਾ, 28 ਦਸੰਬਰ 2021
ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸਥਾਨਕ ਦਸ਼ਮੇਸ਼ ਪਬਲਿਕ ਸੀਨੀਅਰ ਸਕੈੰਡਰੀ ਸਕੂਲ ਲੁਧਿਆਣਾ ਦੇ ਵਿਦਿਆਰਥੀਆਂ ਨੂੰ 20 ਖੇਡ ਕਿੱਟਾਂ ਵੰਡੀਆਂ। ਸ੍ਰੀ ਬਿੰਦਰਾ ਵੱਲੋਂ ਸਕੂਲ ਵਿੱਚ ਹੋਏ ਇਨਾਮ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ।
ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸਟੋਰੇਜ ਅਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਅਤੇ ਖੇਡ ਤੇ ਯੁਵਕ ਭਲਾਈ ਮੰਤਰੀ ਸ.ਪਰਗਟ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ।
ਉਨ੍ਹਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਉਭਰਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।