ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਗਿਆਸਪੁਰਾ ਦੇ ਵਿਦਿਆਰਥੀਆਂ ਨੂੰ ਵੰਡੀਆਂ ਖੇਡ ਕਿੱਟਾਂ

PYDV
ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਗਿਆਸਪੁਰਾ ਦੇ ਵਿਦਿਆਰਥੀਆਂ ਨੂੰ ਵੰਡੀਆਂ ਖੇਡ ਕਿੱਟਾਂ

ਲੁਧਿਆਣਾ, 11 ਨਵੰਬਰ 2021

ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਗਿਆਸਪੁਰਾ ਦੇ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਵੰਡੀਆਂ।

ਹੋਰ ਪੜ੍ਹੋ :-ਪੈਨ ਇੰਡੀਆਂ ਜਾਗਰੁਕ ਮੁਹਿੰਮ ਤਹਿਤ ਮਿਤੀ 11.11.2021 ਨੂੰ  NALSA-NCW “Emprowerent of Women through Legal Awareness”    ਦਾ ਪ੍ਰੋਗਰਾਮ ਕਰਵਾਇਆ ਗਿਆ ।

ਇਸ ਮੌਕੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਹ ਖੇਡਾਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ।

ਚੇਅਰਮੈਨ ਸ੍ਰੀ ਬਿੰਦਰਾ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਦੀ ਅਸੀਮ ਊਰਜ਼ਾਂ ਨੂੰ ਚੰਗੀ ਦਿਸ਼ਾ ‘ਚ ਲਗਾ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਉਭਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

Spread the love