ਪੀ.ਵਾਈ.ਡੀ.ਬੀ. ਦੇ ਚੇਅਰਮੈਨ ਨੇ ਅੱਜ ਗੁਰੂ ਨਾਨਕ ਖਾਲਸਾ ਕਾਲਜ (ਲੜਕੀਆਂ) ਦੀਆਂ ਵਿਦਿਆਰਥਣਾਂ ਨਾਲ ਕੀਤੀ ਗੱਲਬਾਤ

BINDRA 1
ਪੀ.ਵਾਈ.ਡੀ.ਬੀ. ਦੇ ਚੇਅਰਮੈਨ ਨੇ ਅੱਜ ਗੁਰੂ ਨਾਨਕ ਖਾਲਸਾ ਕਾਲਜ (ਲੜਕੀਆਂ) ਦੀਆਂ ਵਿਦਿਆਰਥਣਾਂ ਨਾਲ ਕੀਤੀ ਗੱਲਬਾਤ
ਵਿਦਿਆਰਥਣਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ

ਲੁਧਿਆਣਾ, 15 ਨਵੰਬਰ 2021

ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸਥਾਨਕ ਮਾਡਲ ਟਾਊਨ ਸਥਿਤ ਗੁਰੂ ਨਾਨਕ ਖਾਲਸਾ ਕਾਲਜ (ਲੜਕੀਆਂ) ਦੀ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ।

ਹੋਰ ਪੜ੍ਹੋ :-ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਆਰ.ਓਜ਼/ਏ.ਆਰ.ਓਜ਼ ਦੇ ਸਿਖਲਾਈ ਸੈਸ਼ਨ ਦਾ ਦੌਰਾ ਕੀਤਾ

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਖੇਡ ਤੇ ਯੁਵਕ ਭਲਾਈ ਮੰਤਰੀ ਸ.ਪਰਗਟ ਸਿੰਘ ਦੀ ਯੋਗ ਅਗਵਾਈ ਹੇਠ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਅਤੇ ਇਹ ਖੇਡਾਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ।

ਚੇਅਰਮੈਨ ਸ੍ਰੀ ਬਿੰਦਰਾ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਦੀ ਊਰਜ਼ਾ ਨੂੰ ਸਹੀ ਦਿਸ਼ਾ ‘ਚ ਲਗਾ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਉਭਰਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਮਨੀਤਾ ਕਾਹਲੋਂ, ਕਾਲਜ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।