ਵਪਾਰ ਦੇ ਨਾਲ-ਨਾਲ ਵੋਟਰਾਂ ਨੂੰ ਵੀ ਜਾਗਰੂਕ ਕਰ ਗਿਆ ਪਾਈਟੈਕਸ ਮੇਲਾ

GURPREET SINGH KHAIRA
ਚੋਣ ਕਮਿਸ਼ਨ ਵੱਲੋਂ 10 ਫਰਵਰੀ 07 ਮਾਰਚ ਤੱਕ ਐਗਜ਼ਿਟ ਪੋਲ ’ਤੇ ਪਾਬੰਦੀ- ਜ਼ਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ 6 ਦਸੰਬਰ 2021

ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ.ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਦਰੇਸ਼ਾਂ ਦੀ ਪਾਲਣਾ ਕਰਦੇ ਹੋਏ ਆਮ ਲੋਕਾਂ ਵਿੱਚ ਵੋਟਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਪਾਰ ਮੇਲੇ ਦੌਰਾਨ ਅਨੇਕਾਂ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ।

ਹੋਰ ਪੜ੍ਹੋ :-ਮੇਰੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਨੂੰ ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਅਧਾਰਿਤ- ਮੁੱਖ ਮੰਤਰੀ ਚੰਨੀ

ਜਿਸਦਾ ਆਮ ਨਾਗਰਿਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਪਾਈਟੈਕਸ ਮੇਲੇ ਦੌਰਾਨ ਪੰਜ ਦਿਨਾਂ ਤੱਕ ਚੱਲੀ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਵਲੋਂ ਮਹਿੰਦੀ ਡਿਜ਼ਾਈਨ,ਪੋਸਟਰ ਮੇਕਿੰਗ,ਕੁਵਿਜ਼ ਮੁਕਾਬਲੇਭੰਗੜੇ ਅਤੇ ਗਿੱਧੇ ਰਾਹੀਂ ਆਪਣੇ ਵੋਟ ਪਾਉਣ ਦੇ ਹੱਕ ਦਾ ਉਪਯੋਗ ਕਰਨ ਦਾ ਸੁਨੇਹਾ ਦਿੱਤਾ ਗਿਆ।

ਇਸ ਮੇਲੇ ਦੌਰਾਨ ਵੋਟ ਕਰ ਅੰਮ੍ਰਿਤਸਰ’ ਸਿਰਲੇਖ ਹੇਠ ਇੱਕ ਮਨਮੋਹਕ ਰੰਗੋਲੀ ਵੀ ਬਣਾਈ ਗਈ ਸੀ,ਜਿਸ ਨੇ ਆਮ ਲੋਕਾਂ ਨੂੰ ਬਹੁਤ ਆਕਰਸ਼ਿਤ ਕੀਤਾ। ਪ੍ਰਸ਼ਾਸਨ ਵਲੋਂ ਇਸ ਮੇਲੇ ਵਿੱਚ ਸੈਲਫ਼ੀ ਸਟੈਂਡ ਵੀ ਸਥਾਪਿਤ ਕੀਤਾ ਗਿਆ ਸੀ,ਜਿਥੇ ਬਹੁਤ ਸਾਰੇ ਲੋਕਾਂ ਨੇ ਆਪਣੇ ਪਰਿਵਾਰਾਂ ਸਮੇਤ ਯਾਦਗਾਰੀ ਫ਼ੋਟੋਆਂ ਖਿੱਚਵਾਈਆਂ। ਜਿਲ੍ਹਾ ਚੋਣ ਦਫ਼ਤਰ ਵਲੋਂ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ.ਮਸ਼ੀਨਾਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ ਸਨਤਾਂ ਜੋ ਆਮ ਲੋਕਾਂ ਨੂੰ ਇਸਦੀ ਕਾਰਜਪ੍ਰਣਾਲੀ ਬਾਰੇ ਪੂਰੀ ਜਾਣਕਾਰੀ ਦਿੱਤੀ ਜਾ ਸਕੇ।

ਪੰਜ ਦਿਨਾਂ ਤੱਕ ਚੱਲੀ ਇਸ ਜਾਗਰੂਕਤਾ ਮੁਹਿੰਮ ਵਿੱਚ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ.ਗੁਰਪ੍ਰੀਤ ਸਿੰਘ ਖਹਿਰਾਵਧੀਕ ਡਿਪਟੀ ਕਮਿਸ਼ਨਰ(ਜ) ਰੁਹੀ ਦੁੱਗਏ.ਡੀ.ਸੀ.ਪੀ. ਸ.ਜੁਗਰਾਜ ਸਿੰਘ,ਜਿਲ੍ਹਾ ਸਿੱਖਿਆ ਅਫ਼ਸਰ(ਸੈ.ਸ.) ਜੁਗਰਾਜ ਸਿੰਘ ਰੰਧਾਵਾ ਅਤੇ  ਜਿਲ੍ਹਾ ਸਿੱਖਿਆ ਅਫ਼ਸਰ (ਐ.ਸ.) ਰਾਜੇਸ਼ ਸ਼ਰਮਾੇਵੀ ਕਈ ਉੱਘੀਆਂ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ।   

Spread the love