– ਪੰਜਾਬ ਦੀ ਸ਼ਾਂਤੀ ਅਤੇ ਤਰੱਕੀ ਲਈ ਕੀਤੀ ਅਰਦਾਸ
ਸ੍ਰੀ ਆਨੰਦਪੁਰ ਸਾਹਿਬ, 9 ਜਨਵਰੀ 2022
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਤੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਪੰਜਾਬ ਵਿਧਾਨ ਸਭਾ ਚੋਣਾ 2022 ਲਈ ਸੂਬੇ ਵਿੱਚ ਚੋਣ ਜ਼ਾਬਤਾ ਲੱਗਣ ਤੋਂ ਤੁਰੰਤ ਬਾਅਦ ਰਾਘਵ ਚੱਢਾ ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਅਤੇ ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਤੇ ਮੱਥਾ ਟੇਕ ਕੇ ਅਰਦਾਸ ਕੀਤੀ ਕਿ ਆਮ ਆਦਮੀ ਪਾਰਟੀ ਆਉਣ ਵਾਲੀਆਂ ਚੋਣਾ ਪੂਰੀ ਮਜ਼ਬੂਤੀ ਨਾਲ ਲੜ ਸਕੇ ਅਤੇ ਪੰਜਾਬ ਦੀ ਜਨਤਾ ‘ਆਪ’ ਨੂੰ ਸੇਵਾ ਕਰਨ ਦਾ ਇੱਕ ਮੌਕਾ ਦੇਵੇ। ਉਨ੍ਹਾਂ ਅਰਦਾਸ ਕੀਤੀ ਕਿ ਪੰਜਾਬ ਦੇ ਚੰਗੇ ਭਵਿੱਖ ਲਈ ਇਸ ਵਾਰ ਪੰਜਾਬ ਤੋਂ ਭ੍ਰਿਸ਼ਟ ਅਤੇ ਲੁਟੇਰੀਆਂ ਪਾਰਟੀਆਂ ਦਾ ਖ਼ਾਤਮਾ ਹੋਵੇ ਅਤੇ ਸੂਬੇ ਵਿੱਚ ਇੱਕ ਸਥਿਰ ਤੇ ਇਮਾਨਦਾਰ ਸਰਕਾਰ ਕਾਇਮ ਹੋਵੇ।