ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੇ ਪਟਿਆਲਾ ਦੇ ਉਦਯੋਗਪਤੀਆਂ ਅਤੇ ਉੱਦਮੀਆਂ ਅਤੇ ਨਿਵੇਸ਼ਕਾਂ ਨੂੰ ਕੀਤਾ ਉਤਸ਼ਾਹਿਤ

Invest Punjab
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੇ ਪਟਿਆਲਾ ਦੇ ਉਦਯੋਗਪਤੀਆਂ ਅਤੇ ਉੱਦਮੀਆਂ ਅਤੇ ਨਿਵੇਸ਼ਕਾਂ ਨੂੰ ਕੀਤਾ ਉਤਸ਼ਾਹਿਤ
ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ ਪਹਿਲੇ ਦਿਨ ਦੇ ਵਰਚੁਅਲ ਪਲੈਨਰੀ ਸੈਸ਼ਨ ਵਿੱਚ ਕੀਤੀ ਪਟਿਆਲਾ ਜ਼ਿਲ੍ਹੇ ਦੇ ਸਨਅਤਕਾਰਾਂ ਤੇ ਉਦਮੀਆਂ ਨੇ ਸ਼ਮੂਲੀਅਤ
ਡੀ ਸੀ ਸੰਦੀਪ ਹੰਸ ਨੇ ਪਟਿਆਲਾ ਵਿੱਚ ਉਦਯੋਗ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਨਿਵੇਸ਼ਕਾਂ ਅਤੇ ਉਦਯੋਗਪਤੀਆਂ ਨੂੰ ਹਰ ਸੰਭਵ ਮਦਦ ਦੀ ਪੇਸ਼ਕਸ਼ ਕੀਤੀ

ਪਟਿਆਲਾ, 26 ਅਕਤੂਬਰ 2021

ਪਟਿਆਲਾ ਦੇ ਉਦਯੋਗਪਤੀਆਂ, ਉੱਦਮੀਆਂ ਅਤੇ ਨਿਵੇਸ਼ਕਾਂ ਨੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ ਵਿਖੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2021 (ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸਮਿਟ-2021) ਦੇ ਵਰਚੁਅਲ (ਲਾਈਵ ਪ੍ਰਸਾਰਨ) ਪਲੈਨਰੀ ਸੈਸ਼ਨ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਨੂੰ ਇਸ ਮਹੱਤਵਪੂਰਨ ਸਮਾਗਮ ਦਾ ਹਿੱਸਾ ਬਣਨ ਦਾ ਮੌਕਾ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਉਦਯੋਗ ਵਿਭਾਗ ਦਾ ਧੰਨਵਾਦ ਕੀਤਾ।

ਹੋਰ ਪੜ੍ਹੋ :-ਡੇਂਗੂ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ

ਪਹਿਲੇ ਦਿਨ ਦੇ ਸੈਸ਼ਨ ਦੀ ਸਮਾਪਤੀ ਉਪਰੰਤ ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਨੇ ਪਟਿਆਲਾ ਦੇ ਉਦਯੋਗਪਤੀਆਂ, ਉੱਦਮੀਆਂ ਅਤੇ ਨਿਵੇਸ਼ਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਮੌਜੂਦਾ ਬੁਨਿਆਦੀ ਢਾਂਚੇ ਦੇ ਵਿਸਤਾਰ ਅਤੇ ਨਵੇਂ ਉੱਦਮਾਂ ਦੀ ਸਥਾਪਨਾ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਦੂਰਦਰਸ਼ੀ ਸੋਚ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਜ਼ਿਲ੍ਹੇ ਵਿੱਚ ਉਦਯੋਗ ਅਤੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਦੇ ਨਵੇਂ ਵਿਚਾਰਾਂ ਦਾ ਹਮੇਸ਼ਾ ਸੁਆਗਤ ਕਰੇਗਾ। ਉਨ੍ਹਾਂ ਨਾਭਾ, ਸਮਾਣਾ, ਪਟਿਆਲਾ ਅਤੇ ਰਾਜਪੁਰਾ ਵਿਖੇ ਚੱਲ ਰਹੇ ਉਦਯੋਗਪਤੀਆਂ ਦੇ ਸਫਲ ਉੱਦਮਾਂ ਦੀ ਮਿਸਾਲ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੀ ਘਨੌਰ-ਰਾਜਪੁਰਾ ਪੱਟੀ ਵਿੱਚ 1104 ਏਕੜ ਰਕਬੇ ਵਿੱਚ ਨਿਰਮਾਣ ਯੂਨਿਟਾਂ ਲਈ ਇੱਕ ਮੈਗਾ ਉਦਯੋਗਿਕ ਪਾਰਕ ਸਥਾਪਿਤ ਕੀਤਾ ਗਿਆ ਹੈ ਅਤੇ ਪੰਜਾਬ ਅਤੇ ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ ਵਲੋਂ ਇਸ ਨੂੰ ਨਿਵੇਸ਼ਕਾਂ ਨੂੰ ਉਪਲਬਧ ਕਰਵਾਉਣ ਲਈ, ਅਤਿ-ਆਧੁਨਿਕ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦੀ ਸਥਾਪਨਾ ਲਈ ਵਿਕਸਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ‘ਲੌਜਿਸਟਿਕਸ ਸਪੋਰਟ’ (ਤਿਆਰ ਮਾਲ ਭੇਜਣ ਤੇ ਕੱਚਾ ਮਾਲ ਮੰਗਵਾਉਣ) ਲਈ ਰੇਲਵੇ ਕਾਰੀਡੋਰ ਤੋਂ ਇਲਾਵਾ ਬਿਹਤਰ ਸੜਕੀ ਸੰਪਰਕ ਪ੍ਰਦਾਨ ਕਰਨ ਲਈ ਅੰਮ੍ਰਿਤਸਰ-ਕਟੜਾ ਇੰਡਸਟਰੀਅਲ ਕੋਰੀਡੋਰ (ਐਕਸਪ੍ਰੈਸ ਵੇ) ਦੀ ਪ੍ਰਕਿਰਿਆ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਛੱਤ  ਹੇਠ ਸਾਰੀਆਂ ਲੋੜੀਂਦੀਆਂ ਵਿਵਸਥਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਸਿੰਗਲ ਵਿੰਡੋ ਪ੍ਰਣਾਲੀ (ਬਿਜ਼ਨਸ ਫਸਟ ਪੋਰਟਲ) ਪਟਿਆਲਾ ਵਿੱਚ ਵੀ ਕਾਰਜਸ਼ੀਲ ਹੈ ਅਤੇ ਅਸੀਂ ਨਵੇਂ ਉੱਦਮੀਆਂ ਅਤੇ ਨਿਵੇਸ਼ਕਾਂ ਨੂੰ ਬਹੁਤ ਵਧੀਆ ਤਰੀਕੇ ਨਾਲ ਸਹਿਯੋਗ ਕਰ ਰਹੇ ਹਾਂ।ਸੰਮੇਲਨ ਚ ਪੁੱਜੇ ਭਾਗੀਦਾਰਾਂ ਨੇ ਨਾਮੀਂ ਸਨਅਤਕਾਰਾਂ ਤੇ ਸਖਸ਼ੀਅਤਾਂ ਜਿਵੇਂ ਕਿ ਹਰਸ਼ ਪਤੀ ਸਿੰਘਾਨੀਆ, ਵਾਈਸ ਚੇਅਰਮੈਨ ਅਤੇ ਐਮਡੀ, ਜੇ ਕੇ ਪੇਪਰ ਲਿਮਟਿਡ,

ਦਿਲੀਪ ਸੰਘਵੀ, ਬਾਨੀ ਅਤੇ ਐਮ ਡੀ, ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ, ਡਾ. ਅਤੁਲ ਚੌਹਾਨ, ਚਾਂਸਲਰ, ਐਮਿਟੀ ਯੂਨੀਵਰਸਿਟੀ, ਦੀਪਕ ਬਾਗਲਾ, ਐਮਡੀ ਅਤੇ ਸੀ ਈ ਓ, ਇਨਵੈਸਟ ਇੰਡੀਆ, ਰਜਿੰਦਰ ਗੁਪਤਾ, ਚੇਅਰਮੈਨ, ਟ੍ਰਾਈਡੈਂਟ ਗਰੁੱਪ, ਕਾਜ਼ਨੋਰੀ ਅਜੀਕੀ, ਮੈਨੇਜਿੰਗ ਡਾਇਰੈਕਟਰ, ਯਾਨਮਾਰ ਇੰਡੀਆ ਪ੍ਰਾਈਵੇਟ ਲਿਮਟਿਡ, ਪ੍ਰਕਾਸ਼ ਪੀ ਹਿੰਦੂਜਾ, ਚੇਅਰਮੈਨ- ਯੂਰਪ, ਹਿੰਦੂਜਾ ਗਰੁੱਪ, ਸੰਜੀਵ ਮਹਿਤਾ, ਚੇਅਰਮੈਨ ਅਤੇ ਐਮ ਡੀ, ਐਚ ਯੂ ਐਲ, ਸੰਜੀਵ ਪੁਰੀ, ਚੇਅਰਮੈਨ ਅਤੇ ਐਮ ਡੀ, ਆਈ ਟੀ ਸੀ ਲਿਮਟਿਡ,ਭਾਰਤ ਵਿੱਚ ਜਾਪਾਨ ਦੇ ਰਾਜਦੂਤ ਸਤੋਸ਼ੀ ਸੁਜ਼ੂਕੀ, ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਜੀ ਮਹਿੰਦਰਾ, ਆਦਿਤਿਆ ਬਿਰਲਾ ਗਰੁੱਪ ਦੇ ਚੇਅਰਮੈਨ ਕੁਮਾਰ ਮੰਗਲਮ ਬਿਰਲਾ, ਆਰਸੇਲਰ ਮਿੱਤਲ ਦੇ ਕਾਰਜਕਾਰੀ ਚੇਅਰਮੈਨ ਲਕਸ਼ਮੀ ਐਨ. ਮਿੱਤਲ ਵਲੋਂ ਪੰਜਾਬ ਸਰਕਾਰ ਵਲੋਂ ਸੂਬੇ ‘ਚ ਉਦਯੋਗਾਂ ਦੀ ਪ੍ਰਫੁੱਲਤਾ ਲਈ ਕੀਤੇ ਉਦਮਾਂ ਦੀ ਸ਼ਲਾਘਾ ਕਰਦਿਆਂ ਨੂੰ ਸੁਣਿਆਂ ਅਤੇ ਪ੍ਰੋੜਤਾ ਕੀਤੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੌਜੂਦਾ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਕੇ ਸੂਬੇ ਨੂੰ ਉਦਯੋਗਿਕ ਹੱਬ ਵਿੱਚ ਤਬਦੀਲ ਕਰਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਦਯੋਗਾਂ ਅਤੇ ਨਿਵੇਸ਼ਕਾਂ ਲਈ ਇੱਕ ਬਹੁਤ ਵਧੀਆ ਮੰਚ ਪ੍ਰਦਾਨ ਕੀਤਾ ਗਿਆ ਹੈ।

Spread the love