ਅੰਮ੍ਰਿਤਸਰ, 11 ਜਨਵਰੀ 2023
ਰੈਡ ਕਰਾਸ ਸੁਸਾਇਟੀ ਜਿਸ ਦੇ ਪ੍ਰਧਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰ ਮਹੀਨੇ ਲੋੜਵੰਦ ਲੋਕਾਂ ਦੀ ਮਦਦ ਲਈ ਰਾਸ਼ਨ ਅਤੇ ਦਵਾਈਆਂ ਵੰਡ ਕੀਤੀ ਜਾਂਦੀ ਹੈ। ਇਸੇ ਹੀ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ 11 ਟੀ:ਬੀ ਮਰੀਜਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ। ਇਹ ਸਾਰਾ ਰਾਸ਼ਨ ਮੋਹਿਤ ਮਹਾਜਨ ਵੱਲੋਂ ਰੈਡ ਕਰਾਸ ਨੂੰ ਦਿੱਤਾ ਗਿਆ ਸੀ ਅਤੇ ਹਰ ਮਹੀਨੇ ਸ਼ਹਿਰ ਦੇ ਦਾਨੀ ਸੱਜਨਾਂ ਵੱਲੋਂ ਜੋ ਵੀ ਰਾਸ਼ੀ ਅਤੇ ਜਰੂਰੀ ਵਸਤਾਂ ਰੈਡ ਕਰਾਸ ਨੂੰ ਦਾਨ ਕੀਤੀਆਂ ਜਾਂਦੀਆਂ ਹਨ ਉਹ ਸਾਰੀਆਂ ਲੋੜਵੰਦ ਲੋਕਾਂ ਵਿੱਚ ਵੰਡੀਆਂ ਜਾਂਦੀਆਂ ਹਨ।
ਹੋਰ ਪੜ੍ਹੋ – ਰੋਜਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼ 3ਬੀ2, ਵਿਖੇ ਲਗਾਇਆ ਗਿਆ ਰਜਿਸਟ੍ਰੇਸ਼ਨ ਕੈਂਪ
ਡਿਪਟੀ ਕਮਿਸ਼ਨਰ ਨੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਰੈਡ ਕਰਾਸ ਦੀ ਵੱਧ ਤੋਂ ਵੱਧ ਸਹਾਇਤਾ ਕਰਨ ਤਾਂ ਜੋ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਸਕੇ। ਇਸ ਮੌਕੇ ਕਾਰਜਕਾਰੀ ਸਕੱਤਰ ਸ੍ਰ ਅਸੀਸ ਇੰਦਰ ਸਿੰਘ ਵੀ ਹਾਜਰ ਸਨ।
ਰੈਡ ਕਰਾਸ ਦੇ ਕਾਰਜਕਾਰੀ ਸਕੱਤਰ ਸ੍ਰ ਅਸੀਸ ਇੰਦਰ ਸਿੰਘ ਟੀ:ਬੀ ਮਰੀਜਾਂ ਨੂੰ ਰਾਸ਼ਨ ਦੀ ਵੰਡ ਕਰਦੇ ਹੋਏ।