ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 6ਵੀਂ ਅਤੇ 9ਵੀਂ ਜਮਾਤ ਦੇ ਦਾਖ਼ਲਾ ਟੈਸਟ ਲਈ ਰਜਿਸਟਰੇਸ਼ਨ ਸ਼ੁਰੂ

GHANSHYAM THORI
JALANDHAR RANKS FIRST IN PROVIDING CITIZEN SERVICES WITH ZERO PERCENT PENDENCY RATE IN STATE: GHANSHYAM THORI
www.navodaya.gov.in ਲਿੰਕ ‘ਤੇ ਕੀਤੀ ਜਾ ਸਕਦੀ ਹੈ ਆਨਲਾਈਨ ਰਜਿਸਟਰੇਸ਼ਨ
9ਵੀਂ ਜਮਾਤ ਲਈ ਦਾਖ਼ਲਾ ਟੈਸਟ ਵਾਸਤੇ ਆਨਲਾਈਨ ਰਜਿਸਟਰ ਕਰਨ ਦੀ ਆਖਿਰੀ ਮਿਤੀ 31 ਅਕਤੂਬਰ 2021
6ਵੀਂ ਜਮਾਤ ਲਈ ਦਾਖ਼ਲਾ ਟੈਸਟ ਵਾਸਤੇ 30 ਨਵੰਬਰ 2021 ਤੱਕ ਕੀਤਾ ਜਾ ਸਕਦੈ ਆਨਲਾਈਨ ਰਜਿਸਟਰ

ਜਲੰਧਰ, 8 ਅਕਤੂਬਰ 2021

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਸੈਸ਼ਨ 2022-23 ਲਈ ਨੌਵੀਂ ਅਤੇ ਛੇਵੀਂ ਜਮਾਤ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਲਈ ਕ੍ਰਮਵਾਰ 9 ਅਪ੍ਰੈਲ 2022 ਅਤੇ 30 ਅਪ੍ਰੈਲ 2022 ਨੂੰ ਲਏ ਜਾ ਰਹੇ ਟੈਸਟ ਲਈ ਵਿਦਿਆਰਥੀਆਂ ਦੀ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ।

ਹੋਰ ਪੜ੍ਹੋ :-ਕਾਂਗਰਸ, ਬਾਦਲ ਅਤੇ ਭਾਜਪਾ ਦੀਆਂ ਭ੍ਰਿਸ਼ਟ ਤੇ ਮਾਫ਼ੀਆ ਸਰਕਾਰਾਂ ਨੇ ਤਬਾਹ ਕਰ ਦਿੱਤਾ ਪੰਜਾਬ ਦਾ ਕਾਰੋਬਾਰੀ ਜਗਤ : ਅਮਨ ਅਰੋੜਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਵੀਂ ਜਮਾਤ ਵਿੱਚ ਦਾਖ਼ਲੇ ਲਈ ਟੈਸਟ ਵਾਸਤੇ ਆਨਲਾਈਨ ਰਜਿਸਟਰੇਸ਼ਨ ਦੀ ਆਖਿਰੀ ਮਿਤੀ 31 ਅਕਤੂਬਰ 2021 ਹੈ ਜਦਕਿ ਛੇਵੀਂ ਜਮਾਤ ਵਿੱਚ ਦਾਖ਼ਲੇ ਲਈ ਟੈਸਟ ਵਾਸਤੇ 30 ਨਵੰਬਰ 2021 ਤੱਕ ਆਨਲਾਈਨ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਕਲਾਸਾਂ ਸਬੰਧੀ ਦਾਖ਼ਲਾ ਟੈਸਟ ਲਈ ਰਜਿਸਟਰੇਸ਼ਨ ਆਨਲਾਈਨ ਪੋਰਟਲ ਰਾਹੀਂ ਕੀਤੀ ਜਾ ਰਹੀ ਹੈ, ਜਿਸ ਲਈ ਲਿੰਕ ਐਨਵੀਐਸ ਵੈਬਸਾਈਟ www.navodaya.gov.in ‘ਤੇ ਉਪਲਬਧ ਹੈ।

ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੂੰ ਦੋਵੇਂ ਕਲਾਸਾਂ ਲਈ ਰਜਿਸਟਰੇਸ਼ਨ ਪ੍ਰਕਿਰਿਆ ਵਿੱਚ ਸਹਿਯੋਗ ਦੇਣ ਲਈ ਕਿਹਾ।

ਡਿਪਟੀ ਕਮਿਸ਼ਨਰ, ਜੋ ਕਿ ਵਿਦਿਆਲਿਆ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਲੋਕਾਂ ਨੂੰ ਆਪਣੇ ਬੱਚਿਆਂ ਲਈ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ ਕਿਉਂਕਿ ਜ਼ਿਲ੍ਹੇ ਦੇ ਪਿੰਡ ਤਲਵੰਡੀ ਮਾਧੋ ਵਿਖੇ ਸਹਿ ਸਿੱਖਿਆ ਵਾਲੇ ਇਸ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਮਿਆਰੀ ਸਿੱਖਿਆ ਅਤੇ ਆਉਣ-ਜਾਣ ਅਤੇ ਰਿਹਾਇਸ਼ ਦੀ ਸਹੂਲਤ ਮੁਹੱਈਆ ਕਰਵਾਉਣ ਤੋਂ ਇਲਾਵਾ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ।

Spread the love