ਪਿੰਡ ਮੌਜਪੁਰ ਨਜ਼ਦੀਕ ਬਿਆਸ ਦਰਿਆ ਵਿਚਲੇ ਟਾਪੂੁਨਮਾ ਸਥਾਨ ਲਈ 7ਵੀਂ ਵਿਸ਼ੇਸ ਬੱਸ ਰਵਾਨਾ
ਗੁਰਦਾਸਪੁਰ, 1 ਮਈ 2022
ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਪੰਚਾਇਤ ਭਵਨ ਗੁਰਦਾਸਪੁਰ ਤੋਂ ਰਵਾਨਾ ਕੀਤੀ ਗਈ, ਜਿਸ ਨੂੰ ਡਾ ਸ਼ਾਮ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੋਕੇ ਦਮਨਜੀਤ ਸਿੰਘ, ਇੰਚਾਰਜ ਛੋਟਾ ਘੱਲੂਘਾਰਾ ਸਮਾਰਕ, ਰਸ਼ਪਾਲ ਸਿੰਘ ਅਾਦਿ ਮੋਜੂਦ ਸਨ।
ਹੋਰ ਪੜ੍ਹੋ :-ਸਰਕਾਰੀ ਸਕੂਲਾਂ ਵੱਲ ਖਿੱਚੇ ਆ ਰਹੇ ਹਨ ਵਿਦਿਆਰਥੀ-ਗੁਰਮੀਤ ਸਿੰਘ ਮੀਤ ਹੇਅਰ
ਇਸ ਮੌਕੇ ਗੱਲ ਕਰਦਿਆਂ ਡਾ ਸ਼ਾਮ ਸਿੰਘ ਨੇ ਕਿਹਾ ਕਿ ਗੁਰਦਾਸਪੁਰ ਦੇ ਡਿਪਟੀ ਕਮਿਸਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਵਿਸੇਸ ਬੱਸ ਯਾਤਰਾ ਰਾਹੀਂ ਜਿਲਾ ਵਾਸੀਆਂ ਨੂੰ ਆਪਣੇ ਵਿਰਸੇ ਬਾਰੇ ਬਹੁਤ ਵੱਡਮੁੱਲੀ ਜਾਣਕਾਰੀ ਮਿਲਦੀ ਹੈ। । ਉਨਾਂ ਕਿਹਾ ਕਿ ਗੁਰਦਾਸਪੁਰ ਜਿਲੇ ਨੂੰ ਸੈਰ ਸਪਾਟਾ ਵਜੋਂ ਪ੍ਰਫੁੱਲਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਸ਼ਾਨਦਾਰ ਉਪਰਾਲੇ ਕੀਤੇ ਗਏ ਹਨ। ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਤੇ ਕੈਸ਼ੋਪੁਰ ਛੰਬ ਵਿਖੇ ਲਿਜਾਇਆ ਗਿਆ। ਦੱਸਣਯੋਗ ਹੈ ਕਿ ਕਿ 31 ਜਨਵਰੀ 2021 ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਚਲਾਉਣ ਦੀ ਸ਼ੁਰੂਆਤ ਕੀਤੀ ਗਈ ਸੀ।
ਬਿਆਸ ਦਰਿਆ ਨੇੜਲੇ ਟਾਪੂਨੁਮਾ ਪਿੰਡ ਮੋਜਪੁਰ ਲਈ 7ਵੀਂ ਵਿਸ਼ੇਸ ਬੱਸ ਰਵਾਨਾ
ਇਸੇ ਤਰਾਂ ਅੱਜ ਸਥਾਨਕ ਪੰਚਾਇਤ ਭਵਨ ਤੋਂ ਹੀ ਬਿਆਸ ਦਰਿਆ ਨੇੜਲੇ ਪਿੰਡ ਮੋਜਪੁਰ ਦੇ ਟਾਪੂਨੁਮਾ ਲਈ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਦੇ ਮੰਤਵ ਨਾਲ ਸੱਤਵੀਂ ਵਿਸ਼ੇਸ ਬੱਸ ਰਵਾਨਾ ਕੀਤੀ ਗਈ। ਅੱਜ ਗੁਰਦਾਸਪੁਰ ਦੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਇਸ ਸਥਾਨ ਦਾ ਦੋਰਾ ਕੀਤਾ ਗਿਆ।
ਇਸ ਸਬੰਧੀ ਗੱਲ ਕਰਦਿਆਂ ਡਾ ਸ਼ਾਮ ਸਿੰਘ ਨੇ ਦੱਸਿਆ ਕਿ ਪਿੰਡ ਮੋਜਪੁਰ ਜੋ ਬਿਆਸ ਦਰਿਆ ਦੇ ਬਿਲਕੁਲ ਨਜ਼ਦੀਕ ਹੈ ਅਤੇ ਇਥੇ ਲੰਘਦੇ ਬਿਆਸ ਦਰਿਆ ਦੇ ਵਿਚ ਇਕ ਟਾਪੂਨੁਮਾ ਖੇਤਰ ਹੈ, ਜਿਸ ਨੂੰ ਜਿਲਾ ਪ੍ਰਸ਼ਾਸਨ ਵਲੋਂ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਉਪਰਾਲੇ ਕੀਤੇ ਗਏ ਹਨ ਤੇ ਹਰ ਹਫਤੇ ਜਿਲੇ ਦਾ ਇੱਕ ਵਿਭਾਗ ਇਥੋਂ ਦੀ ਵਿਜਟ ਕਰਦਾ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਛ ਟਾਪੂਨੁਮਾ ਵਿਖੇ ਜਿਲਾ ਵਾਸੀਆਂ ਨੂੰ ਵੀ ਲਿਜਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਸਥਾਨ ਤੇ ਜੰਗਲਾਤ ਤੇ ਕੁਝ ਹੋਰ ਵਿਭਾਗਾਂ ਵਲੋ ਵਿਕਾਸ ਕੰਮ ਕਰਵਾਏ ਜਾ ਰਹੇ ਹਨ।
ਜ਼ਿਲ੍ਹੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਲਈ ਪੰਚਾਇਤ ਭਵਨ ਗੁਰਦਾਸਪੁਰ ਤੋ ਵਿਸ਼ੇਸ ਬੱਸ ਰਵਾਨਾ ਕੀਤੇ ਜਾਣ ਦਾ ਦ੍ਰਿਸ਼।
ਬਿਆਸ ਦਰਿਆ ਵਿਚਲੇ ਟਾਪੂੁਨਮਾ ਨੇੜੇ ਪਿੰਡ ਮੋਜਪੁਰ ਵਿਖੇ ਪੁਹੰਚੇ ਪਸ਼ੂਪਾਲਣ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਨਜ਼ਰ ਆ ਰਹੇ ਹਨ।