ਲੁਧਿਆਣਾ, 15 ਜੂਨ 2021 ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਲੁਧਿਆਣਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ ਐਂਡਰਾਇਡ ਐਪ ‘ਪੰਜਾਬਮਾਈਨਜ਼’ ‘ਤੇ ਕਿਸੇ ਵੀ ਤਰ੍ਹਾਂ ਦੀਆਂ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਰਿਪੋਰਟ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਗੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਪ੍ਰਭਾਵਸ਼ਾਲੀ ਢੰਗ ਤਿਆਰ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਪ ਉਪਭੋਗਤਾ ਮਾਈਨਿੰਗ ਸਾਈਟ ਦਾ ਸਥਾਨ ਅਤੇ ਤਸਵੀਰਾਂ ਸਮੇਤ ਆਪਣੀ ਸ਼ਿਕਾਇਤ ਦਰਜ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਲਈ ਸ਼ਿਕਾਇਤ ਸਿੱਧੇ ਤੌਰ ‘ਤੇ ਸਬੰਧਤ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ, ਸੀਨੀਅਰ ਪੁਲਿਸ ਕਪਤਾਨ ਅਤੇ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਅਫਸਰ ਨੂੰ ਭੇਜੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਇਹ ਐਪ ਗੂਗਲ ਪਲੇ ਸਟੋਰ ‘ਤੇ ਵੀ ਉਪਲਬਧ ਹੈ।