ਗਣਤੰਤਰ ਦਿਵਸ ਸਮਾਰੋਹ: ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ 100 ਲੋਕਾਂ ਦਾ ਸੀਮਤ ਇਕੱਠ ਕੀਤਾ ਜਾਵੇਗਾ: ਡੀ.ਸੀ.

SAURABH RAJ
ਗਣਤੰਤਰ ਦਿਵਸ ਸਮਾਰੋਹ: ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ 100 ਲੋਕਾਂ ਦਾ ਸੀਮਤ ਇਕੱਠ ਕੀਤਾ ਜਾਵੇਗਾ: ਡੀ.ਸੀ.
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਣਤੰਤਰ ਦਿਵਸ ਮਨਾਉਣ ਦਾ ਪ੍ਰੋਗਰਾਮ

ਬਰਨਾਲਾ, 21 ਜਨਵਰੀ 2022

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਹੋਵੇਗਾ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਿਰਫ਼ 100 ਲੋਕਾਂ ਦੇ ਇਕੱਠ ਦੀ ਇਜਾਜ਼ਤ ਹੋਵੇਗੀ।

ਹੋਰ ਪੜ੍ਹੋ :-ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਟੀਕਾਕਰਨ, ਸੈਂਪਲਿੰਗ ਤੇ ਸਾਵਧਾਨੀਆਂ ਦਾ ਪਾਲਣ ਬਹੁਤ ਜ਼ਰੂਰੀ : ਸਿਵਲ ਸਰਜਨ

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਗਣਤੰਤਰ ਦਿਵਸ ਸਮਾਗਮ ਸਬੰਧੀ ਡਿਊਟੀਆਂ ਲਗਾਉਣ ਸਬੰਧੀ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਮਾਗਮ ਵਿੱਚ 100 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਪ੍ਰਸ਼ੰਸਾ ਪੱਤਰ ਜਾਂ ਲੋਕਾਂ ਦਾ ਸਨਮਾਨ, ਲੋਕਾਂ ਨੂੰ ਕਿਸੇ ਕਿਸਮ ਦੇ ਲਾਭ ਦੀ ਵੰਡ ਆਦਿ ਸ਼ਾਮਲ ਨਹੀਂ ਹੋਣਗੇ । ਪਹਿਲਾਂ ਹੀ ਪਿਛਲੇ ਦੋ ਸਾਲਾਂ ਤੋਂ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਆਜ਼ਾਦੀ ਦੇ ਸੰਘਰਸ਼ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ 25 ਜਨਵਰੀ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਅਤੇ ਇਸ ਵਾਰ ਵੀ ਉਨ੍ਹਾਂ ਦੀ ਘਰ ਜਾ ਕੇ ਹੀ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਡਿਊਟੀਆਂ ਲਗਾਈਆਂ ਅਤੇ ਇਸ ਦੀ ਤਨਦੇਹੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਏ.ਡੀ.ਸੀ.(ਜੀ) ਸ੍ਰੀ ਅਮਿਤ ਬੈਂਬੀ, ਐਸ.ਡੀ.ਐਮ ਬਰਨਾਲਾ ਸ੍ਰੀ ਵਰਜੀਤ ਵਾਲੀਆ, ਐਸ.ਡੀ.ਐਮ ਤਪਾ ਸ੍ਰੀਮਤੀ ਸਿਮਰਪ੍ਰੀਤ ਕੌਰ, ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ, ਡੀ.ਡੀ.ਪੀ.ਓ ਸ੍ਰੀ ਸੁਖਚੈਨ ਸਿੰਘ, ਐੱਸ ਪੀ (ਹੈੱਡਕੁਆਰਟਰ) ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।

Spread the love