ਫਾਜਿ਼ਲਕਾ 18 ਫਰਵਰੀ 2022
ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਸ੍ਰੀ ਅਭੀਜੀਤ ਕਪਲਿਸ਼ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਂਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 18 ਫਰਵਰੀ 2022 ਤੋਂ 20 ਫਰਵਰੀ 2022 ਨੂੰ ਚੋਣਾਂ ਦੇ ਕੰਮ ਦੇ ਖਤਮ ਹੋਣ ਤੱਕ ਜਿ਼ਲ੍ਹੇ ਦੀ ਹਦੂਦ ਅੰਦਰ 5 ਜਾਂ 5 ਤੋਂ ਵੱਧ ਬੰਦਿਆਂ ਦੇ ਇੱਕਠੇ ਹੋਣ ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਬਿਨ੍ਹਾਂ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਬੰਧਤ ਹਲਕੇ ਤੋਂ ਬਾਹਰ ਦੇ ਬੰਦੇ ਇਸ ਸਮੇਂ ਦੌਰਾਨ ਹਲਕੇ ਤੋਂ ਬਾਹਰ ਚੱਲੇ ਜਾਣ।