ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ

NEWS MAKHANI

ਬਰਨਾਲਾ, 5 ਦਸੰਬਰ  :- 

ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ, ਲੋਕ ਨਿਰਮਾਣ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਵੇਂ ਸਥਾਪਿਤ ਹੋਣ ਵਾਲੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਬਹੁਤੀਆਂ ਥਾਵਾਂ ’ਤੇ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ ਵਜੋਂ ਸਥਾਪਿਤ ਕੀਤਾ ਜਾਵੇਗਾ, ਪਰ ਜਿੱਥੇ ਇਹ ਤਜਵੀਜ਼ ਸੁਖਾਵੀਂ ਨਹੀਂ ਹੈ, ਉਥੇ ਹੋਰਨਾਂ ਇਮਾਰਤਾਂ ਦੀ ਜਲਦ ਸ਼ਨਾਖ਼ਤ ਕੀਤੀ ਜਾਵੇ। ਉਨ੍ਹਾਂ ਆਮ ਆਦਮੀ ਕਲੀਨਿਕਾਂ ਸਬੰਧੀ ਐਸਟੀਮੇਟ ਤਿਆਰ ਕਰਨ ਅਤੇ ਦਿਵਿਆਂਗਜਨ ਮਰੀਜ਼ਾਂ ਲਈ ਵਿਸ਼ੇਸ਼ ਸਹੂਲਤਾਂ ਦੇ ਪ੍ਰਬੰਧ ਦੇ ਨਿਰਦੇਸ਼ ਦਿੱਤੇ।
ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿਚ 12 ਹੋਰ ਆਮ ਆਦਮੀ ਕਲੀਨਿਕ ਪਿੰਡ ਪ੍ਰੇਮ ਨਗਰ ਬਰਨਾਲਾ, ਸੰਧੂ ਪੱਤੀ ਬਰਨਾਲਾ, ਪਿੰਡ ਭੱਠਲਾਂ, ਹਮੀਦੀ, ਸੇਖਾ, ਠੀਕਰੀਵਾਲਾ, ਰੂੜੇਕੇ ਕਲਾਂ, ਛਾਪਾ, ਗਹਿਲਾਂ, ਢਿੱਲਵਾਂ, ਸਹਿਣਾ ਤੇ ਟੱਲੇਵਾਲ ਵਿਖੇ ਸਥਾਪਿਤ ਹੋਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਪਰਮਵੀਰ ਸਿੰਘ, ਐਸਡੀਐਮ ਗੋਪਾਲ ਸਿੰਘ, ਸਿਵਲ ਸਰਜਨ ਸ. ਜਸਬੀਰ ਔਲਖ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਹੋਰ ਪੜ੍ਹੋ :- ਫੂਡ ਪ੍ਰੋਸੈਸਿੰਗ ਯੁਨਿਟ ਸਥਾਪਿਤ ਕਰਨ ਲਈ 35 ਫੀਸਦੀ ਸਬਸਿਡੀ ਉਪਲਬੱਧ—ਡਾ: ਸੇਨੂੰ ਦੁੱਗਲ

Spread the love