ਜਿ਼ਲ੍ਹਾ ਪ੍ਰ਼ਸ਼ਾਸਨ ਵੱਲੋਂ ਸੜਕ ਜਾਗਰੂਕਤਾ ਮੁਹਿੰਮ ਸ਼ੁਰੂ, ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਅਤੇ ਡਿਪਟੀ ਕਮਿਸ਼ਨਰ ਸੇਨੂੰ ਦੁੱਗਲ ਨੇ ਜਲਾਲਾਬਾਦ ਵਿਚ ਕੀਤਾ ਆਗਾਜ

ਜਲਾਲਾਬਾਦ, 13 ਦਸੰਬਰ :- 

ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਜਲਾਲਾਬਾਦ ਤੋਂ ਸੜਕ ਜਾਗਰੂਕਤਾ ਮੁਹਿੰਮ ਦਾ ਆਗਾਜ ਕੀਤਾ ਗਿਆ। ਇਸ ਦੀ ਆਰੰਭਤਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਦੀ ਹਾਜਰੀ ਵਿਚ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਵਾਹਨਾਂ ਦੇ ਰਿਫਲੈਕਟਰ ਲਗਾ ਕੇ ਕੀਤਾ। ਇਸ ਕੰਮ ਵਿਚ ਭਾਰਤ ਵਿਕਾਸ ਪ੍ਰੀਸ਼ਦ ਦਾ ਸਹਿਯੋਗ ਰਿਹਾ।
ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਸੜਕਾਂ ਦੇ ਵਾਹਨ ਚਲਾਉਣ ਸਮੇਂ ਸਾਵਧਾਨੀ ਰੱਖਣੀ ਚਾਹੀਦੀ ਹੈ ਕਿਉਂਕਿ ਇਹ ਨਾ ਕੇਵਲ ਸਾਡੀ ਆਪਣੀ ਬਲਕਿ ਹੋਰਨਾ ਦੀ ਸੁਰੱਖਿਆ ਲਈ ਵੀ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਸਭ ਨੂੰ ਸੜਕੀ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਇਸ ਸਮੇਂ ਧੂੰਦ ਦੀ ਰੁੱਤ ਹੈ, ਇਸ ਲਈ ਵਾਹਨ ਚਲਾਉਂਦੇ ਸਮੇਂ ਵਿਸੇਸ਼ ਸਾਵਧਾਨੀ ਦੀ ਜਰੂਰਤ ਹੈ। ਉਨ੍ਹਾਂ ਨੇ ਰਾਤ ਸਮੇਂ ਧੂੰਦ ਹੋਣ ਤੇ  ਲੋਅ ਬੀਮ ਤੇ ਗੱਡੀ ਚਲਾਉਣ ਦੀ ਅਪੀਲ ਕੀਤੀ ਅਤੇ ਯਾਤਾਯਾਤ ਦੇ ਨਿਯਮਾਂ ਦਾ ਪਾਲਣ ਕਰਨ ਲਈ ਕਿਹਾ।
ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ ਨੇ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਈ ਐਨਜੀਓ ਦੀ ਭੁਮਿਕਾ ਦੀ ਸਲਾਘਾ ਕੀਤਾ।
ਇਸ ਮੌਕੇ ਸ੍ਰੀ ਦੇਵ ਰਾਜ ਸ਼ਰਮਾ, ਟੋਨੀ ਛਾਬੜਾ, ਅਕੂੰਸ ਮੁਟਨੇਜਾ, ਦਵਿੰਦਰ ਕੁੱਕੜ, ਰੌਸ਼ਨ ਅਸੀਜਾ, ਲਲਿਤ ਗਾਂਧੀ ਆਦਿ ਵੀ ਹਾਜਰ ਸਨ।

 

ਹੋਰ ਪੜ੍ਹੋ :-  ਐੱਨ.ਡੀ.ਆਰ.ਐੱਫ. ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਭੂਚਾਲ ਸਬੰਧੀ ਮੌਕ ਡਰਿੱਲ ਕੀਤੀ ਗਈ

Spread the love