ਅਕਾਲੀ ਦਲ ਦਾ ਪਾਰਲੀਮਾਨੀ ਬੋਰਡ ਚਾਰ ਹਲਕਿਆਂ ਦੀ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਤੈਅ ਕਰਨ ਲਈ ਪਾਰਟੀ ਆਗੂਆਂ ਦੀ ਰਾਇ ਜਾਨਣ ਲਈ ਹਲਕਿਆਂ ਦਾ ਦੌਰਾ ਕਰੇਗਾ

Daljit Singh Cheema
Dr Daljit Singh Cheema

ਚੰਡੀਗੜ੍ਹ, 23 ਅਗਸਤ 2024

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਗਠਿਤ ਪਾਰਲੀਮਾਨ ਬੋਰਡ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਆ ਰਹੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਦੀ ਚੋਣ ਕਰਨ ਲਈ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਰਾਇ ਜਾਨਣ ਲਈ ਇਹਨਾਂ ਹਲਕਿਆ ਦਾ ਦੌਰਾ ਕੀਤਾ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਪਾਰਲੀਮਾਨੀ ਬੋਰਡ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਚੇਅਰਮੈਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਲੀਮਾਨੀ ਬੋਰਡ ਵੱਲੋਂ ਭਲਕੇ 24 ਅਗਸਤ ਨੂੰ ਹੁਸ਼ਿਆਰਪੁਰ ਵਿਚ ਚੱਬੇਵਾਲ, 27 ਅਗਸਤ ਨੂੰ ਗੁਰਦਾਸਪੁਰ ਵਿਚ ਡੇਰਾ ਬਾਬਾ ਨਾਨਕ ਅਤੇ 28 ਅਗਸਤ ਨੂੰ ਬਰਨਾਲਾ ਦਾ ਦੌਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਗਿੱਦੜਬਾਹਾ ਹਲਕੇ ਦੇ ਦੌਰੇ ਦੀ ਤਾਰੀਕ ਜਲਦੀ ਹੀ ਤੈਅ ਕੀਤੀ ਜਾਵੇਗੀ।

ਡਾ. ਚੀਮਾ ਨੇ ਕਿਹਾ ਕਿ ਬੋਰਡ ਇਹਨਾਂ ਹਲਕਿਆਂ ਵਿਚ ਸਥਾਨਕ ਲੀਡਰਸ਼ਿਪ ਨਾਲ ਗੱਲਬਾਤ ਕਰੇਗਾ।ਬੋਰਡ ਦੇ ਬਾਕੀ ਮੈਂਬਰਾਂ ਵਿਚ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸਰਦਾਰ ਜਨਮੇਜਾਰ ਸਿੰਘ ਸੇਖੋਂ, ਸਰਦਾਰ ਗੁਲਜ਼ਾਰ ਸਿੰਘ ਰਾਣੀਕੇ ਅਤੇ ਸਰਦਾਰ ਹੀਰਾ ਸਿੰਘ ਗਾਬੜੀਆ ਸ਼ਾਮਲ ਹਨ