ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਹਾਣਾ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਆਖਿਆ, ਦੱਸਿਆ ਕਿ ਕਿਵੇਂ ਅਕਾਲੀ ਦਲ ਨੇ ਮੁਹਾਲੀ ਨੂੰ ਵਿਸ਼ਵ ਪੱਧਰੀ ਸ਼ਹਿਰ ਬਣਾਇਆ
ਚੰਡੀਗੜ੍ਹ, 14 ਅਕਤੂਬਰ 2021
ਸ਼੍ਰੋਮਣੀ ਅਕਾਲੀ ਦਲ ਨੁੰ ਅੱਜ ਮੁਹਾਲੀ ਹਲਕੇ ਵਿਚ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਲੇਬਰਫੈਡ ਦੇ ਸਾਬਕਾ ਐਮ ਡੀ ਪਰਵਿੰਦਰ ਸਿੰਘ ਸੋਹਾਣਾ ਅੱਜ ਇਲਾਕੇ ਦੇ ਅਨੇਕਾਂ ਸੀਨੀਅਰ ਆਗੂਆਂ ਦੇ ਨਾਲ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਹੋਰ ਪੜ੍ਹੋ :-ਜ਼ਿਲੇ ਵਿਚ ਨਿਰਧਾਰਤ ਸਮੇਂ ਅਨੁਸਾਰ ਹੀ ਚਲਾਏ ਜਾ ਸਕਣਕੇ ਪਟਾਕੇ
ਸੋਹਾਣਾ ਤੇ ਉਹਨਾਂ ਦੀ ਟੀਮ ਵਿਚ ਸਾਬਕਾ ਬਲਾਕ ਸੰਮਤੀ ਮੈਂਬਰ ਅਮਰਜੀਤ ਸਿੰਘ ਮੌਲੀ, ਨੰਬਰਦਾਰ ਬਲਜੀਤ ਸਿੰਘ ਡੇਅਰੀ, ਲੈਂਡ ਮਾਰਗੇਜ ਬੈਂਕ ਦੇ ਸਾਬਕਾ ਚੇਅਰਮੈਨ ਮਨਮੋਹਨ ਸੰਘ ਤੇ ਨੰਬਰਦਾਰ ਕਰਮਜੀਤ ਸਿੰਘ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਚ ਮੁੜ ਸ਼ਾਮਲ ਹੋਣ ’ਤੇ ਜੀ ਆਇਆਂ ਕਿਹਾ ਤੇ ਸੋਹਣਾ ਤੇ ਹੋਰ ਮੈਂਬਰਾਂ ਨੁੰ ਭਰੋਸਾ ਦੁਆਇਆ ਕਿ ਉਹਨਾਂ ਨੂੰ ਅਕਾਲੀ ਦਲ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁਹਾਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਉੱਤਰੀ ਭਾਰਤ ਦੇ ਵੱਡੇ ਸ਼ਹਿਰ ਵਜੋਂ ਉਭਰਿਆ। ਉਹਨਾਂ ਕਿਹਾ ਕਿ ਅਸੀਂ ਮੁਹਾਲੀ ਦਾ ਸਰਵਪੱਖੀ ਵਿਕਾਸ ਕਰਵਾਇਆ। ਉਹਨਾਂ ਕਿਹਾ ਕਿ ਕੌਮਾਂਤਰੀ ਹਵਾਈ ਅੱਡੇ ਤੋਂ ਲੈ ਕੇ ਇੰਟਰਨੈਸ਼ਨਲ ਸਕੂਲ ਆਫ ਬਿਜ਼ਨਸ (ਆਈ ਐਸ ਬੀ) ਤੇ ਆਈ ਟੀ ਪਾਵਰ ਹਾਊਸ ਇਨਫੋਸਿਸ ਸਮੇਤ ਵਿਸ਼ਵ ਪੱਧਰੀ ਸੰਸਥਾਵਾਂ ਲਿਆ ਕੇ ਇਸਨੁੰ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਦੀ ਨੀਂਹ ਰੱਖੀ। ਉਹਨਾਂ ਕਿਹਾ ਕਿ ਮੰਦੇਭਾਗਾਂ ਨੁੰ ਕਾਂਗਰਸ ਸਰਕਾਰ ਨੇ ਮੁਹਾਲੀ ਵਿਚ ਇਕ ਵੀ ਪ੍ਰਾਜੈਕਟ ਨਹੀਂ ਜੋੜਿਆ ਬਲਕਿ ਉਹ ਤਾਂ ਸ਼ਹਿਰ ਦਾ ਰੱਖ ਰਖਾਅ ਵੀ ਨਹੀਂ ਕਰ ਸਕੀ।
ਸਰਦਾਰ ਬਾਦਲ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਤਿੱਖੀ ਆਲੋਚਨਾ ਕੀਤੀ ਤੇ ਕਿਹਾ ਕਿ ਉਹਨਾਂ ਨੇ ਮੁਹਾਲੀ ਨਹੀ ਕੁਝ ਨਹੀਂ ਕੀਤਾ ਬਲਕਿ ਉਹਨਾਂ ਨੇ ਇਕ ਪੰਚਾਇਤੀ ਜ਼ਮੀਨ ਕਮਰਸ਼ੀਅਲ ਟਰੱਸਟ ਬਣਾਉਣ ਲਈ ਹੜੱਪ ’ਤੇ ਮੁਹਾਲੀ ਦੇ ਸਰੋਤਾਂ ਦਾ ਲੁੱਟ ਕੀਤੀ। ਉਹਨਾਂ ਕਿਹਾÇ ਕ ਸਿੱਧੂ ਨੇ ਨਸ਼ਾ ਛੁਡਾਉਣ ਗੋਲੀਆਂ ਦਾ ਘੁਟਾਲਾ ਕੀਤਾ, ਕੋਰੋਨਾ ਕਿੱਟਾਂ ਦਾ ਘੁਟਾਲਾ ਕੀਤਾ। ਉਹਨਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਉਹਨਾਂ ਦੇ ਸਾਰੇ ਭ੍ਰਿਸ਼ਟ ਕਾਰਿਆਂ ਦਾ ਉਹਨਾਂ ਤੋਂ ਹਿਸਾਬ ਲਿਆ ਜਾਵੇਗਾ।
ਅਕਾਲੀ ਦਲ ਦੇ ਪ੍ਰਧਾਨ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨਾਂ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਉਹ ਤਾਂ ਦਿੱਲੀ ਵਿਚ ਆਪਣੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੇ ਹਨ। ਉਹਨਾਂ ਕਿਹਾ ਕਿ ਦਿੱਲੀ ਵਿਚ ਬਿਜਲੀ ਦੇਸ਼ ਵਿਚ ਸਭ ਤੋਂ ਮਹਿੰਗੀ ਹੈ। ਉਹਨਾਂ ਕਿਹਾ ਕਿ 200 ਯੂਨਿਟ ਮੁਫਤ ਬਿਜਲੀ ਵੀ ਸ਼ਰਤਾਂ ਸਮੇਤ ਦਿੱਤੀ ਹੈ ਤੇ ਜੇਕਰ ਇਕ ਯੂਨਿਟ ਵੀ ਵੱਧ ਆ ਜਾਂਦਾ ਹੈ ਤਾਂ ਸਾਰਾ ਬਿੱਲ ਭਰਨਾ ਪੈਂਦਾ ਹੈ।
ਸਰਦਾਰ ਬਾਦਲ ਨੇ ਕੇਜਰੀਵਾਲ ਦੀਆਂ ਪੰਜਾਬ ਵਿਚ ਗਰੰਟੀਆਂ ਦਾ ਮਖੌਲ ਉਡਾਉਂਦਿਆਂ ਕਿਹਾ ਕਿ ਉਹਨਾਂ ਕੋਲ ਇਕ ਵੀ ਅਜਿਹਾ ਪੰਜਾਬੀ ਲਈ ਜੋ ਉਹਨਾਂ ਵੱਲੋਂ ਗਰੰਟੀ ਦੇ ਸਕੇ ਕਿਉਂਕਿ ਪੰਜਾਬੀ ਜਾਣਦੇ ਹਨ ਕਿ ਉਹਨਾਂ ਵੱਲੋਂ ਕੀਤੇ ਜਾ ਰਹੇ ਵਾਅਦੇ ਪੂਰੇ ਨਹੀਂ ਹੋਣ ਵਾਲੇ ਕਿਉਂਕਿ ਉਹਨਾਂ ਨੇ ਦਿੱਲੀ ਵਿਚ ਵੀ ਨਹੀਂ ਕੀਤੇ।
ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਵੀ ਪਰਵਿੰਦਰ ਸਿੰਘ ਸੋਹਾਣਾ ਦਾ ਪਾਰਟੀ ਵਿਚ ਮੁੜ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਉਹਨਾਂ ਕਿਹਾ ਕਿ ਸੋਹਾਣਾ ਇਕ ਮਿਹਨਤੀ ਆਗੂ ਹਨ ਤੇ ਜਦੋਂ ਉਹਨਾਂ ਕੁਝ ਸਮੇਂ ਲਈ ਪਾਰਟੀ ਛੱਡੀ ਤਾਂ ਕਦੇ ਵੀ ਅਕਾਲੀ ਦਲ ਦੇ ਖਿਲਾਫ ਨਹੀਂ ਬੋਲੇ। ਉਹਨਾਂ ਕਿਹਾ ਕਿ ਉਹਨਾਂ ਦੇ ਸ਼ਾਮਲ ਹੋਣ ਨਾਲ ਅਕਾਲੀ ਨੁੰ ਹੋਰ ਮਜ਼ਬੂਤੀ ਮਿਲੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਦਲਜੀਤ ਸਿੰਘ ਚੀਮਾ, ਸੁਰਜੀਤ ਸਿੰਘ ਰੱਖੜਾ, ਐਨ ਕੇ ਸ਼ਰਮਾ, ਪਰਮਜੀਤ ਕੌਰ ਲਾਂਡਰਾ, ਕੁਲਦੀਪ ਕੌਰ ਕੰਗ, ਹਰਦੀਪ ਸਿੰਘ ਅਤੇ ਪਰਮਬੰਸ ਸਿੰਘ ਰੋਮਾਣਾ ਵੀ ਹਾਜ਼ਰ ਸਨ।