ਸ਼੍ਰੋਮਣੀ ਅਕਾਲੀ ਦਲ ਮਾਘੀ ਮੇਲੇ ’ਤੇ ਵਿਸ਼ਾਲ ਕਾਨਫਰੰਸ ਕਰੇਗਾ

ਚੰਡੀਗੜ੍ਹ, 2 ਜਨਵਰੀ 2025 

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ’ਤੇ 14 ਜਨਵਰੀ ਨੂੰ ਵਿਸ਼ਾਲ ਕਾਨਫਰੰਸ ਕੀਤੀ ਜਾਵੇਗੀ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਸਾਰੇ ਸੀਨੀਅਰ ਆਗੂ ਇਸ ਕਾਨਫਰੰਸ ਵਿਚ ਸ਼ਾਮਲ ਹੋਣਗੇ। ਉਹਨਾਂ ਦੱਸਿਆ ਕਿ ਕਾਨਫਰੰਸ ਨੂੰ ਸਫਲ ਬਣਾਉਣ ਵਾਸਤੇ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ।

 

Spread the love