ਗਰਭਵਤੀ ਔਰਤਾਂ ਪੂਰਕ ਖ਼ੁਰਾਕ ਲੈਣ ਅਤੇ ਜਣੇਪਾ ਸਰਕਾਰੀ ਸੰਸਥਾਵਾਂ ਚ ਕਰਾਉਣ :ਸਿਵਲ ਸਰਜਨ
ਬਰਨਾਲਾ, 11 ਦਸੰਬਰ 2021
ਉਪ ਮੁੱਖ ਮੰਤਰੀ ਤੇ ਸਿਹਤ ਮੰਤਰੀ ਸ਼੍ਰੀ ਓ ਪੀ ਸੋਨੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਲਗਾਤਰ ਉਪਰਾਲੇ ਕੀਤੇ ਜਾ ਰਹੇ ਹਨ।
ਹੋਰ ਪੜ੍ਹੋ :-ਪੰਜਾਬੀ ਲੋਕ ਵਿਰਾਸਤ ਅਕਾਦਮੀ ਵੱਲੋਂ ਹਰਪ੍ਰੀਤ ਸੰਧੂ ਜੋੜੀ ਦਾ ਸਨਮਾਨ
ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲ਼ਖ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰਭਵਤੀ ਔਰਤਾਂ ਦਾ ਚੈੱਕਅੱਪ ਜ਼ੱਚਾ-ਬੱਚਾ ਦੀ ਸਿਹਤ ਸੰਭਾਲ ਪ੍ਰਤੀ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਕੈਂਪਾ ਦੌਰਾਨ ਔਰਤਾਂ ਰੋਗਾਂ ਦੇ ਮਾਹਿਰ ਡਾਕਟਰ/ਮੈਡੀਕਲ ਅਫ਼ਸਰਾਂ ਅਤੇ ਸਿਹਤ ਕਰਮਚਾਰੀਆਂ ਵੱਲੋਂ ਜ਼ਿਲਾ ਬਰਨਾਲਾ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ 9 ਅਤੇ 10 ਦਸੰਬਰ ਨੂੰ “ਸੁਰੱਖਿਅਤ ਮਾਤ੍ਰਤਵ ਅਭਿਆਨ ਦੌਰਾਨ 631 ਗਰਭਵਤੀ ਔਰਤਾਂ ਦਾ ਮੈਡੀਕਲ ਚੈਕਅੱਪ, ਟੈਸਟ, ਮੁਫ਼ਤ ਦਵਾਈਆਂ ਅਤੇ ਗਰਭਵਤੀ ਔਰਤਾਂ ਦਾ ਕੋਰੋਨਾ ਟੀਕਾਕਰਣ ਕੀਤਾ ਗਿਆ।
ਡਾ.ਨਵਜੋਤਪਾਲ ਸਿੰਘ ਭੁੱਲਰ ਨੇ ਦੱਸਿਆ ਕਿ “ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ 9 ਅਤੇ 10 ਦਸੰਬਰ ਨੂੰ ਵਿਸ਼ੇਸ਼ ਕੈਂਪਾਂ ਦੁਆਰਾ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਨੂੰ ਬਿਲਕੁੱਲ ਮੁਫ਼ਤ ਸੇਵਾਵਾਂ ਦਿੱਤੀਆਂ ਗਈਆਂ।ਸਿਹਤ ਵਿਭਾਗ ਵੱਲੋਂ ਜਣੇਪੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਪੋਸ਼ਟਿਕ ਭੋਜਨ ਖਾਣ ਅਤੇ ਮਾਹਿਰ ਡਾਕਟਰਾਂ ਦੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਜਣੇਪੇ ਸਮੇਂ ਜਾਂ ਬਾਅਦ ਕੋਈ ਤਕਲੀਫ਼ ਨਾਂ ਹੋਵੇ। ਸਿਵਲ ਸਰਜਨ ਦਫ਼ਤਰ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਮਾਸ ਮੀਡੀਆ ਵਿੰਗ ਵੱਲੋਂ ਇਨ੍ਹਾਂ ਕੈਂਪਾਂ ਦਾ ਦੌਰਾ ਵੀ ਕੀਤਾ ਗਿਆ