ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ 1011 ਗਰਭਵਤੀ ਔਰਤਾਂ ਦਾ ਵਿਸ਼ੇਸ਼ ਕੈਂਪ ਦੌਰਾਨ ਮੈਡੀਕਲ ਚੈੱਕਅੱਪ : ਡਾ ਔਲਖ

ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ 1011 ਗਰਭਵਤੀ ਔਰਤਾਂ ਦਾ ਵਿਸ਼ੇਸ਼ ਕੈਂਪ ਦੌਰਾਨ ਮੈਡੀਕਲ ਚੈੱਕਅੱਪ : ਡਾ ਔਲਖ
ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ 1011 ਗਰਭਵਤੀ ਔਰਤਾਂ ਦਾ ਵਿਸ਼ੇਸ਼ ਕੈਂਪ ਦੌਰਾਨ ਮੈਡੀਕਲ ਚੈੱਕਅੱਪ : ਡਾ ਔਲਖ
296 ਗਰਭਵਤੀ ਔਰਤਾਂ ਦਾ ਕੀਤਾ ਗਿਆ ਅਲਟਰਾਸਾਊਂਡ ਮੁਫ਼ਤ

ਬਰਨਾਲਾ, 13 ਅਪ੍ਰੈਲ 2022

ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਜਸਬੀਰ ਸਿੰਘ ਔਲਖ ਦੀ ਯੋਗ ਅਗਵਾਈ ਹੇਠ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਜ਼ਿਲ੍ਹਾ ਬਰਨਾਲਾ ‘ਚ ਸਿਵਲ ਹਸਪਤਾਲ, ਸੀ.ਐਚ.ਸੀ., ਪੀ.ਐਚ.ਸੀ.ਪੱਧਰ ‘ਤੇ ਵਿਸ਼ੇਸ਼ ਗਰਭਵਤੀ ਔਰਤਾਂ ਦੇ ਮੈਡੀਕਲ ਚੈੱਕ ਅੱਪ ਲਈ ਕੈਂਪ ਲਗਾਏ ਗਏ ।

ਹੋਰ ਪੜ੍ਹੋ :-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਨਿੱਜੀ ਸਕੂਲ :ਡੀ ਈ ਓ

ਸਿਵਲ ਸਰਜਨ ਬਰਨਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰਭਵਤੀ ਔਰਤਾਂ ਦਾ ਚੈੱਕਅਪ ਜੱਚਾ-ਬੱਚਾ ਦੀ ਸਿਹਤ ਸੰਭਾਲ ਪ੍ਰਤੀ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਕੈਂਪਾ ਦੌਰਾਨ ਔਰਤਾਂ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਸਰਕਾਰੀ ਸਿਹਤ ਸਸਥਾਵਾਂ ਵਿੱਚ ਮਹੀਨੇ ਦੀ ਹਰੇਕ 9 ਤਰੀਕ ਨੂੰ ਮਨਾਏ ਜਾਣ ਵਾਲੇ ਸੁਰੱਖਿਅਤ ਮਾਤ੍ਰਤਵ ਅਭਿਆਨ ਸਮਰਪਿਤ ਤਹਿਤ ਮਿਤੀ 4 ਤੋਂ 12 ਅਪ੍ਰੈਲ ਤੱਕ ਗਰਭਵਤੀ ਔਰਤਾਂ ਦਾ ਮੈਡੀਕਲ ਚੈਕਅੱਪ, ਟੈਸਟ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

ਡਾ. ਔਲਖ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾ ਦੁਆਰਾ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਨੂੰ ਬਿਲਕੁੱਲ ਮੁਫ਼ਤ ਸੇਵਾਵਾਂ ਦਿੱਤੀਆਂ ਗਈਆਂ ਅਤੇ 296 ਗਰਭਵਤੀ ਔਰਤਾਂ ਦਾ ਮੁਫ਼ਤ ਅਲਟਰਾ ਸਾਊਂਡ ਕੀਤਾ ਗਿਆ। ਸਿਹਤ ਵਿਭਾਗ ਵੱਲੋਂ ਜਣੇਪੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਪੋਸ਼ਟਿਕ ਭੋਜਨ ਖਾਣ ਅਤੇ ਮਾਹਿਰ ਡਾਕਟਰਾਂ ਦੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਜਣੇਪੇ ਸਮੇਂ ਜਾਂ ਬਾਅਦ ਕੋਈ ਤਕਲੀਫ਼ ਨਾ ਹੋਵੇ।

ਸਿਵਲ ਸਰਜਨ ਦਫ਼ਤਰ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਮਾਸ ਮੀਡੀਆ ਵਿੰਗ ਵੱਲੋਂ ਇਨ੍ਹਾਂ ਕੈਂਪਾਂ ਦਾ ਦੌਰਾ ਵੀ ਕੀਤਾ ਗਿਆ ਤੇ ਦੱਸਿਆ ਕਿ ਜੱਚਾ-ਬੱਚਾ ਦੀ ਸਿਹਤ ਲਈ ਸਸਥਾਗਤ ਜਣੇਪਾ ਹੀ ਕਰਵਾਉਣਾ ਚਾਹੀਦਾ ਹੈ ਅਤੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਿਲਣ ਵਾਲੀਆਂ ਮੁਫ਼ਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

Spread the love