ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ ਦਾ ਐਮ.ਐਸ.ਸੀ. (ਆਈ.ਟੀ.) ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ

Sainik Institute of Management and Technology Jalandhar
Sainik Institute of Management and Technology Jalandhar
ਦਲਜੀਤ ਕੌਰ 8.33 ਐਸ.ਜੀ.ਪੀ.ਏ. ਲੈ ਕੇ ਅੱਵਲ

ਜਲੰਧਰ, 18 ਅਪ੍ਰੈਲ 2022

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅੰਦਰ ਚੱਲ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਵਿਖੇ ਕਰਵਾਏ ਰਹੇ ਮਾਸਟਰ ਆਫ ਸਾਇੰਸ ਇਨ ਆਈ. ਟੀ. ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।

ਹੋਰ ਪੜ੍ਹੋ :-ਸਾਹਿਤਕ ਇਕੱਤਰਤਾ ਤੇ ਕਵੀ ਦਰਬਾਰ ਦਾ ਆਯੋਜਨ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ (ਰਿਟਾ.) ਦਲਵਿੰਦਰ ਸਿੰਘ ਨੇ ਦੱਸਿਆ ਕਿ ਐਮ. ਐਸ. ਸੀ. (ਆਈ.ਟੀ.) ਦੇ ਤੀਜੇ ਸਮੈਸਟਰ ਵਿੱਚ ਦਲਜੀਤ ਕੌਰ ਨੇ 8.33 ਐਸ.ਜੀ.ਪੀ.ਏ. (ਸਮੈਸਟਰ ਗਰੇਡ ਪੁਆਇੰਟ ਐਵਰੇਜ) ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਸਿਮਰਨਜੀਤ ਕੌਰ 8.17 ਅਤੇ ਹਨੀਸ਼ਾ ਰਾਏ 8.00 ਐਸ.ਜੀ.ਪੀ.ਏ. ਲੈ ਕੇ ਕ੍ਰਮਵਾਰ ਦੂਜੇ ਤੇ ਤੀਜੇ ਸਥਾਨ ’ਤੇ ਰਹੇ।

ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਉਨ੍ਹਾਂ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ, ਪ੍ਰੋ. ਹਰਜੀਤ ਕੌਰ (ਕੰਪਿਊਟਰ ਵਿਭਾਗ ਦੇ ਮੁਖੀ), ਪ੍ਰੋ. ਸੰਦੀਪ ਕੌਰ, ਪ੍ਰੋ. ਭਾਵਨਾ ਮਹਾਜਨ ਅਤੇ ਟ੍ਰੇਨਿੰਗ ਕਲਰਕ ਹਵਲਦਾਰ ਸੂਬੇਦਾਰ ਮੇਜਰ ਹਰਜਿੰਦਰ ਸਿੰਘ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ।

ਸੁਪਰਡੈਂਟ ਵਿਕਾਸ ਕੁਮਾਰ ਨੇ ਵੀ ਅਕੈਡਮਿਕ ਸਟਾਫ਼ ਵੱਲੋਂ ਕਰਵਾਈ ਗਈ ਮਿਹਨਤ ਦੀ ਸ਼ਲਾਘਾ ਕੀਤੀ।

Spread the love