ਪਟਾਖਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸਾਂ ਵਾਸਤੇ ਡਰਾਅ ਅੱਜ

ptake
ਪਟਾਖਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸਾਂ ਵਾਸਤੇ ਡਰਾਅ ਅੱਜ
ਬਰਨਾਲਾ, 28 ਅਕਤੂਬਰ 2021

ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਪਟਾਖਿਆਂ ਦੀ ਵਿਕਰੀ ਦੇ ਆਰਜ਼ੀ ਲਾਇਸੈਂਸ ਲਈ ਅਪਲਾਈ ਕਰਨ ਵਾਲਿਆਂ ਲਈ ਡਰਾਅ 29 ਅਕਤੂਬਰ ਨੂੰ ਕੱਢੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜ) ਸ੍ਰੀ ਦੇਵਦਰਸ਼ਦੀਪ ਸਿੰਘ ਨੇ ਦੱਸਿਆ ਕਿ ਪਟਾਖਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਦੇਣ ਲਈ ਸੇਵਾ ਕੇਂਦਰਾਂ ਰਾਹੀਂ ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ ਹਨ। ਇਸ ਸਬੰਧੀ ਡਰਾਅ 29 ਅਕਤੂਬਰ ਨੂੰ ਰੈੱਡ ਕ੍ਰਾਸ ਭਵਨ ਬਰਨਾਲਾ ਦੇ ਮੀਟਿੰਗ ਹਾਲ ਵਿਚ ਬਾਅਦ ਦੁਪਹਿਰ 3:30 ਵਜੇ ਕੱਢੇ ਜਾਣਗੇ, ਜਿਸ ਦੀ ਬਕਾਇਦਾ ਵੀਡੀਓਗ੍ਰਾਫੀ ਕੀਤੀ ਜਾਵੇਗੀ।