ਸੰਸਦ ਮੈਂਬਰ ਸੰਜੀਵ ਅਰੋੜਾ ਨੇ ਕੇਂਦਰੀ ਵਿੱਤ ਮੰਤਰੀ ਸੀਤਾਰਮਨ ਨਾਲ ਮੁਲਾਕਾਤ ਕੀਤੀ

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਕੇਂਦਰੀ ਵਿੱਤ ਮੰਤਰੀ ਸੀਤਾਰਮਨ ਨਾਲ ਮੁਲਾਕਾਤ ਕੀਤੀ

ਲੁਧਿਆਣਾ, 9 ਸਤੰਬਰ, 2022:

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ।

ਅਰੋੜਾ ਨੇ ਮੀਟਿੰਗ ਨੂੰ “ਸ਼ਿਸ਼ਟਾਚਾਰ ਭੇਂਟ” ਦੱਸਿਆ। ਹਾਲਾਂਕਿ ਉਨ੍ਹਾਂ ਕੇਂਦਰੀ ਵਿੱਤ ਮੰਤਰੀ ਨਾਲ ਕੁਝ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ।
ਉਨ੍ਹਾਂ ਟਿੱਪਣੀ ਕੀਤੀ ਕਿ ਮੀਟਿੰਗ ਬਹੁਤ ਹੀ ਫਲਦਾਇਕ ਸਾਬਤ ਹੋਈ।