ਸੰਸਦ ਮੈਂਬਰ ਸੰਜੀਵ ਅਰੋੜਾ ਨੇ ਬਾਲ ਦਿਵਸ ਮੌਕੇ ਬੱਚਿਆਂ ਨਾਲ ਬਚਪਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ

ਲੁਧਿਆਣਾ, 14 ਨਵੰਬਰ, 2022: ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਅੱਜ ਬਾਲ ਦਿਵਸ ਮੌਕੇ ਕੁਝ ਬੱਚਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ।

ਉਨ੍ਹਾਂ ਆਪਣੇ ਬਚਪਨ ਦੀਆਂ ਕੁਝ ਯਾਦਗਾਰੀ ਘਟਨਾਵਾਂ ਵੀ ਬੱਚਿਆਂ ਨਾਲ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਲੋਕਾਂ ਖਾਸ ਕਰਕੇ ਮਾਪਿਆਂ ਅਤੇ ਅਧਿਆਪਕਾਂ ਨੂੰ ਬੱਚਿਆਂ ਦੀ ਹਰ ਸੰਭਵ ਦੇਖਭਾਲ ਕਰਨੀ ਚਾਹੀਦੀ ਹੈ ਕਿਉਂਕਿ ਬੱਚੇ ਦੇਸ਼ ਦਾ ਭਵਿੱਖ ਹਨ।

ਅਰੋੜਾ ਨੇ ਕਿਹਾ ਕਿ ਇਸ ਵਿਸ਼ੇਸ਼ ਦਿਨ ਦਾ ਸਭ ਤੋਂ ਉੱਤਮ ਜਸ਼ਨ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਇੱਕ ਬਿਹਤਰ ਰਾਸ਼ਟਰ ਦੇ ਨਿਰਮਾਣ ਲਈ ਬੱਚਿਆਂ ਵਿੱਚ ਵਧੀਆ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਦੀ ਵੀ ਲੋੜ ਹੈ।

ਉਨ੍ਹਾਂ ਕਿਹਾ ਕਿ ਝੁੱਗੀ-ਝੌਂਪੜੀ ਵਾਲਿਆਂ ਅਤੇ ਪਛੜੇ ਪਰਿਵਾਰਾਂ ਦੇ ਬੱਚਿਆਂ ਲਈ ਕੰਮ ਕਰਨ ਦੀ ਸਖ਼ਤ ਲੋੜ ਹੈ।

 

ਹੋਰ ਪੜ੍ਹੋ :- ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

Spread the love