ਫਾਜ਼ਿਲਕਾ 13 ਮਈ 2022
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਮਿਸ ਪਰਮੀਲਾ ਫਲੀਆਂਵਾਲਾ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕਰ ਕੇ ਵੱਖ ਵੱਖ ਮਾਮਲਿਆਂ ਵਿਚ ਸੁਣਵਾਈ ਕੀਤੀ ਅਤੇ ਪੁਲਸ ਅਤੇ ਹੋਰ ਮਹਿਕਮਿਆਂ ਨੂੰ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਐੱਸ ਸੀ ਕਮਿਸ਼ਨ ਵੱਲੋਂ ਐੱਸਸੀ ਭਾਈਚਾਰੇ ਦੇ ਹੱਕਾਂ ਦੀ ਰਾਖੀ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਐੱਸ ਸੀ ਭਾਈਚਾਰੇ ਦੇ ਵਿਅਕਤੀ ਨਾਲ ਕੋਈ ਜ਼ਿਆਦਤੀ ਨਾ ਹੋਵੇ ਉਨ੍ਹਾਂ ਨੇ ਪੁਲਸ ਵਿਭਾਗ ਸਮੇਤ ਸਾਰੇ ਵਿਭਾਗਾਂ ਨੂੰ ਕਿਹਾ ਕਿ ਐੱਸਸੀ ਭਾਈਚਾਰੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ ਅਤੇ ਸਮਾਜ ਵਿੱਚ ਹੋਣ ਵਾਲੇ ਹਰ ਪ੍ਰਕਾਰ ਦੇ ਵਿਤਕਰੇ ਨੂੰ ਰੋਕਿਆ ਜਾਵੇ ਇਸ ਮੌਕੇ ਉਨ੍ਹਾਂ ਵੱਲੋਂ ਮੂਲਿਆਂਵਾਲੀ ਪਿੰਡ ਦੇ ਇੱਕ ਮਾਮਲੇ ਤੋਂ ਇਲਾਵਾ ਮਾਹੂਆਣਾ ਹਰੀਪੁਰਾ ਕੋਇਲ ਖਿੜੇ ਦੇ ਮਾਮਲੇ ਸੁਣੇ ਗਏ ਅਤੇ ਅਬੋਹਰ ਦੇ ਮਾਰਕੁੱਟ ਦੇ ਇੱਕ ਮਾਮਲੇ ਵਿੱਚ ਵੀ ਉਨ੍ਹਾਂ ਨੇ ਪੁਲੀਸ ਨੂੰ ਜਲਦ ਕਾਰਵਾਈ ਕਰਨ ਦੀ ਹਦਾਇਤ ਕੀਤੀ ਉਨ੍ਹਾਂ ਨੇ ਇਸ ਮੌਕੇ ਪੁਲਸ ਵਿਭਾਗ ਸਮੇਤ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਤੈਅ ਸਮੇਂ ਹੱਦ ਅੰਦਰ ਕਾਰਵਾਈ ਕਰਕੇ ਪੀੜਤ ਲੋਕਾਂ ਨੂੰ ਇਨਸਾਫ ਦਿਵਾਇਆ ਜਾਵੇਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਬਰਿੰਦਰ ਸਿੰਘ ਡੀ ਐੱਸ ਪੀ ਜਸਬੀਰ ਸਿੰਘ ਪੰਨੂ ਤਹਿਸੀਲਦਾਰ ਰਾਕੇਸ਼ ਅਗਰਵਾਲ ਵੀ ਹਾਜ਼ਰ ਸਨ