ਕੋਵਿਡ ਨਿਯਮਾਂ ਦੀ ਹੂ-ਬਹੂ ਪਾਲਣਾ ਕਰਨ ਦੇ ਨਿਰਦੇਸ਼
ਐਸਏਐਸ ਨਗਰ, 14 ਅਗਸਤ 2021
ਉਪ ਮੰਡਲ ਮੈਜਿਸਟਰੇਟ ਮੁਹਾਲੀ ਹਰਬੰਸ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਤਰਸੇਮ ਚੰਦ ਸ਼ਰਮਾ ਨੇ ਅੱਜ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸ਼ੌਰਿਆ ਚੱਕਰ ਵਿਜੇਤਾ ਸਰਕਾਰੀ ਕਾਲਜ ਫੇਜ਼ -6 ਵਿਖੇ ਸੁਤੰਤਰਤਾ ਦਿਵਸ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਸਮਾਗਮਾਂ ਦੌਰਾਨ ਕੋਵਿਡ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੰਦਿਆਂ ਸ੍ਰੀ ਹਰਬੰਸ ਸਿੰਘ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਵਿਡ ਪ੍ਰੋਟੋਕੋਲ ਦੇ ਬਾਵਜੂਦ, ਸਮਾਰੋਹ ਪੂਰੇ ਰਾਸ਼ਟਰੀ ਜੋਸ਼ ਅਤੇ ਉਤਸ਼ਾਹ ਨਾਲ ਸੰਖੇਪ ਤਰੀਕੇ ਨਾਲ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਸਿਰਫ ਚਾਰ ਟੁਕੜੀਆਂ, ਸਰਕਾਰੀ ਕਾਲਜ ਫੇਜ਼ -6 ਦੇ ਐਨਸੀਸੀ ਕੈਡਿਟਾਂ ਦੀ ਇੱਕ ਟੁਕੜੀ ਅਤੇ ਪੰਜਾਬ ਪੁਲਿਸ ਦੇ ਬ੍ਰਾਸ ਬੈਂਡ ਦੀ ਇੱਕ ਟੁਕੜੀ ਮਾਰਚ ਪਾਸਟ ਵਿੱਚ ਭਾਗ ਲਵੇਗੀ।
ਤਹਿਸੀਲਦਾਰ ਵਿਕਾਸ ਸ਼ਰਮਾ ਅਤੇ ਸਬ ਰਜਿਸਟਰਾਰ ਰਵਿੰਦਰ ਬਾਂਸਲ ਦੀ ਹਾਜ਼ਰੀ ਵਿੱਚ ਐਸਡੀਐਮ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਇਨ੍ਹਾਂ ਸਮਾਗਮਾਂ ਵਿੱਚ ਵਿਸ਼ੇਸ਼ ਮਹਿਮਾਨ ਹੋਣਗੇ।