ਗੁਰਦਾਸਪੁਰ 23 ਫਰਵਰੀ 2022
ਮੈਡਮ ਨਵਦੀਪ ਕੌਰ ਗਿੱਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ ਕੀਤਾ । ਉਨ੍ਹਾਂ ਵੱਲੋ ਚਿਲਡਰਨ ਹੋਮ ਗੁਰਦਾਸਪੁਰ ਦੇ ਹਰ ਇੱਕ ਰੂਮ ਦਾ ਨਿਰੀਖਣ ਕੀਤਾ ਗਿਆ । ਇਸ ਮੌਕੇ ਤੇ ਸਪੁਰੇਡੈਂਟ , ਚਿਲਡਰਨ ਹੋਮ ਗੁਰਦਾਸਪੁਰ ਤੋ ਇਲਾਵਾ ਬਾਕੀ ਸਟਾਫ ਵੀ ਮੌਜੂਦ ਸੀ ।
ਹੋਰ ਪੜ੍ਹੋ :-ਜ਼ਿਲ੍ਹੇ ਵਿੱਚ 27 ਫਰਵਰੀ ਤੋਂ 1 ਮਾਰਚ ਤੱਕ 0 ਤੋ 5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ- ਡਿਪਟੀ ਕਮਿਸ਼ਨਰ
ਚਿਲਡਰਨ ਹੋਮ ਵਿੱਚ ਦੌਰੇ ਦੌਰਾਨ 18 ਬੱਚੇ ਮੌਜੂਦ ਸਨ । ਮੈਡਮ ਨਵਦੀਪ ਕੌਰ ਗਿੱਲ , ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਬੱਚਿਆਂ ਨੂੰ ਮਿਲਿਆ ਗਿਆ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ । ਇਸ ਤੋ ਇਲਾਵਾ ਮੈਡਮ ਨਵਦੀਪ ਕੌਰ ਗਿੱਲ ਦੁਆਰਾ ਵਧੀਆ ਤਰੀਕੇ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਇਸ ਦੇ ਨਾਲ ਹੀ ਆਪਸ ਵਿੱਚ ਮਿਲ –ਜੁਲ ਕੇ ਅਤੇ ਪਿਆਰ ਨਾਲ ਰਹਿਣ ਲਈ ਕਿਹਾ ਗਿਆ ।