ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋ ਚਿਲਰਡਨ ਹੋਮ ( ਲੜਕੇ ) ਗੁਰਦਾਸਪੁਰ ਦਾ ਦੌਰਾ ਕੀਤਾ ਗਿਆ ।

MADAM NAVDEEP
ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋ ਚਿਲਰਡਨ ਹੋਮ ( ਲੜਕੇ ) ਗੁਰਦਾਸਪੁਰ ਦਾ ਦੌਰਾ ਕੀਤਾ ਗਿਆ ।

ਗੁਰਦਾਸਪੁਰ 3 ਮਾਰਚ 2022

ਮੈਡਮ ਨਵਦੀਪ ਕੌਰ ਗੱਲ ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ । ਉਨ੍ਹਾਂ ਵੱਲੋ ਚਿਲਡਰਮ ਹੋਮ ਗੁਰਦਾਸਪੁਰ ਦੇ ਹਰ ਇੱਕ ਕਮਰੇ ਦਾ ਨਿਰੀਖਣ ਕੀਤਾ ਗਿਆ । ਇਸ ਮੌਕੇ ਤੇ ਸੁਪਰੇਡੈਂਟ , ਚਿਲਡਰਨ ਹੋਮ ਗੁਰਦਾਸਪੁਰ ਤੋ ਇਲਾਵਾ ਬਾਕੀ ਸਟਾਫ ਵੀ ਮੌਜੂਦ ਸੀ ।

ਹੋਰ ਪੜ੍ਹੋ :-ਸਿਵਲ ਹਸਪਤਾਲ ਫਾਜ਼ਿਲਕਾ ਵਿੱਚ ਮਨਾਇਆ ਗਿਆ ਵਿਸ਼ਵ ਸੁਣਨ ਦਿਵਸ

ਚਿਲਡਰਨ ਹੋਮ ਵਿੱਚ ਦੌਰੇ ਦੌਰਾਨ 14 ਬੱਚੇ ਮੌਜੂਦ ਸਨ ਜੋ ਕਿ ਉਸ ਸਮੇ ਪੜ ਰਹੇ ਸਨ ਅਤੇ ਬਾਕੀ ਦੇ ਬੱਚੇ ਆਪਣੇ ਘਰ ਗਏ ਹੋਏ ਸਨ । ਮੈਡਮ ਨਵਦੀਪ ਕੌਰ ਗਿੱਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ,ਅਥਾਰਟੀ ਗੁਰਦਾਸਪੁਰ ਦੁਆਰਾ ਬੱਚਿਆਂ ਨੂੰ ਮਿਲਿਆ ਗਿਆ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਵੀ ਕੀਤੀ ਗਈ । ਇਸ ਮੌਕੇ ਮੈਡਮ ਨਵਦੀਪ ਕੌਰ ਗਿੱਲ ਦੁਆਰਾ ਬੱਚਿਆਂ ਨੂੰ ਪ੍ਰੀਖਿਆ ਦੇ ਦਿਨਾਂ ਵਿੱਚ ਵੱਧ ਤੋ ਵੱਧ ਪੜ੍ਹਨ ਲਈ ਅਤੇ ਚੰਗੇ ਨੰਬਰਾਂ ਨਾਲ ਪਾਸ ਹੋਣ ਲਈ ਪ੍ਰੇਰਿਤ ਕੀਤਾ ।

Spread the love