ਰੂਪਨਗਰ, 20 ਮਈ 2022
ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ਼੍ਰੀਮਤੀ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੈਰੀਟੋਰੀਅਸ ਸਕੂਲਾਂ ਵਿੱਚ ਨੌਵੀਂ, ਗਿਆਰਵੀ ਅਤੇ ਬਾਰਵੀਂ ਸ਼੍ਰੇਣੀ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 29 ਮਈ ਨੂੰ ਬਾ. ਦੁਪਹਿਰ 2 ਤੋਂ 4 ਵਜੇ ਤੱਕ ਸੁਚੱਜੇ ਸੰਚਾਲਣ ਲਈ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਗਾਉਣ ਦੀ ਦੇ ਹੁਕਮ ਜਾਰੀ ਕੀਤਾ ਹੈ ਤਾਂ ਜੋ ਪਰੀਖਿਆਂ ਕੇਂਦਰਾਂ ਦੇ ਨੇੜੇ ਵਿਦਿਆਰਥੀਆਂ ਦੇ ਮਾਤਾ-ਪਿਤਾ, ਰਿਸ਼ਤੇਦਾਰ, ਮਿੱਤਰ ਆਦਿ ਇੱਕਠੇ ਨਾ ਹੋ ਸਕਣ। ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ ,ਪਰੀਖਿਆਵਾਂ ਦੀ ਪਵਿੱਤਰਤਾ ਭੰਗ ਨਾ ਹੋਵੇ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਕਾਇਮ ਰਹੇ।
ਹੋਰ ਪੜ੍ਹੋ :-ਡੇਅਰੀ ਸਵੈ ਰੁਜ਼ਗਾਰ ਸਿਖਲਾਈ ਕੋਰਸ 30 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਸਕੂਲਾਂ ਵਿੱਚ ਨੌਵੀਂ, ਗਿਆਰਵੀ ਅਤੇ ਬਾਰਵੀਂ ਸ਼੍ਰੇਣੀ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਬੋਰਡ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਹ ਪ੍ਰੀਖਿਆ ਬਹੁਤ ਹੀ ਅਹਿਮ ਅਤੇ ਸੰਵੇਦਨਸ਼ੀਲ ਹੈ, ਇਨ੍ਹਾਂ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਿਰਵਿਘਨ/ਨਕਲ ਰਹਿਤ ਕਰਵਾਉਣ ਲਈ ਵਚਨ-ਬੱਧ ਹੈ।
ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵਲੋਂ ਕੋਵਿਡ-19 ਮਹਾਂਮਾਰੀ ਕਾਰਨ ਥਰਮਲ ਸਕੈਨਿੰਗ, ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦਿਆਂ ਪਰੀਖਿਆਂ ਕੇਂਦਰਾਂ ਵਿੱਚ ਪਰੀਖਿਆਰਥੀ ਬਿਠਾਏ ਜਾਣ। ਸੈਨੇਟਾਈਜ਼ੇਸ਼ਨ ਲਈ ਪਰੀਖਿਆ ਕੇਂਦਰਾਂ ਨੂੰ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਜਾਣ। ਕਰੋਨਾ ਵਾਇਰਸ ਤੋਂ ਬਚਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।
ਜ਼ਿਲ੍ਹਾ ਮੈਜੀਸਟਰੇਟ ਨੇ ਧਾਰਾ 144 ਸੀ.ਆਰ.ਪੀ.ਸੀ. ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਮਿਤੀ 29 ਮਈ ਨੂੰ ਬਾ. ਦੁਪਹਿਰ 2 ਤੋਂ 4 ਵਜੇ ਤੱਕ ਕਰਵਾਈ ਜਾ ਰਹੀ ਪ੍ਰੀਖਿਆ ਦੌਰਾਨ ਬੋਰਡ ਵੱਲੋਂ ਸਥਾਪਤ ਕੀਤੇ ਗਏ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪਰੀਖਿਆਂ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਪਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ। ਇਹ ਹੁਕਮ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਇੱਕ ਤਰਫਾ ਪਾਸ ਕਰਕੇ ਆਮ ਪਬਲਿਕ ਦੇ ਨਾਮ ਸੰਬੋਧਿਤ ਕੀਤਾ ਜਾਂਦੇ ਹਨ।