ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਨੇ ਮਨਾਇਆ ਸੀਨੀਅਰ ਸਿਟੀਜ਼ਨ ਦਿਵਸ

JALANDHAR POLICE
ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਨੇ ਮਨਾਇਆ ਸੀਨੀਅਰ ਸਿਟੀਜ਼ਨ ਦਿਵਸ
ਸੇਵਾ ਮੁਕਤ ਅਧਿਕਾਰੀ/ਕਰਮਚਾਰੀਆਂ ਦਾ ਕੀਤਾ ਸਨਮਾਨ

ਜਲੰਧਰ, 28 ਦਸੰਬਰ 2021

ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਵੱਲੋਂ ਅੱਜ ਪੁਲਿਸ ਵਿਭਾਗ ਦੇ ਰਿਟਾਇਰਡ ਅਧਿਕਾਰੀ/ਕਰਮਚਾਰੀਆਂ ਦੇ ਸਨਮਾਨ ਵਿੱਚ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ। ਇਸ ਮੌਕੇ ਸੇਵਾ ਮੁਕਤ ਪੁਲਿਸ ਅਧਿਕਾਰੀ/ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।

ਹੋਰ ਪੜ੍ਹੋ :-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸਤਿੰਦਰ ਸਿੰਘ ਆਈ.ਪੀ.ਐਸ ਸੀਨੀਅਰ ਪੁਲਿਸ, ਕਪਤਾਨ ਜਲੰਧਰ ਦਿਹਾਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੇਵਾ ਮੁਕਤ ਪੁਲਿਸ ਅਧਿਕਾਰੀ/ਕਰਮਚਾਰੀਆਂ ਦੇ ਸਨਮਾਨ ਵਿੱਚ ਇਹ ਉਪਰਾਲਾ ਕੀਤਾ ਗਿਆ ਹੈ। ਸਨਮਾਨਤ ਹੋਣ ਵਾਲੇ ਅਧਿਕਾਰੀ/ਕਰਮਚਾਰੀਆਂ ਵਿੱਚ ਰਿਟਾ. ਇੰਸਪੈਕਟਰ ਜਸਵੰਤ ਸਿੰਘ, ਰਿਟਾ. ਇੰਸਪੈਕਟਰ ਨਰਿੰਦਰ ਸਿੰਘ, ਰਿਟਾ. ਏ.ਐਸ.ਆਈ ਬਿਕਰਮਜੀਤ ਸਿੰਘ, ਰਿਟਾ. ਸਿਪਾਹੀ ਪਿਆਰਾ ਸਿੰਘ, ਰਿਟਾ. ਸਿਪਾਹੀ ਪਿਆਰਾ ਲਾਲ, ਰਿਟਾ. ਸਿਪਾਹੀ ਰਮੇਸ਼ ਕੁਮਾਰ ਸ਼ਾਮਲ ਹਨ।

ਇਸ ਮੌਕੇ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜਲੰਧਰ ਦੇ ਪ੍ਰਧਾਨ ਰਿਟਾਇਰ ਡੀ.ਐਸ.ਪੀ. ਚਰਨ ਸਿੰਘ ਨੇ ਹਰਬਿੰਦਰ ਸਿੰਘ ਭੱਲਾ ਪੀ.ਪੀ.ਐੱਸ ਉਪ ਪੁਲਿਸ ਕਪਤਾਨ, (ਸਥਾਨਕ) ਜਲੰਧਰ ਦਿਹਾਤੀ ਨੂੰ ਚੀਫ ਗੈਸਟ ਵਜੋਂ ਸ਼ੀਲਡ ਨਾਲ ਸਨਮਾਨਿਤ ਕੀਤਾ। ਉਨ੍ਹਾਂ ਆਏ ਹੋਏ

ਰਿਟਾਇਰ ਪੁਲਿਸ ਅਧਿਕਾਰੀ/ਕਰਮਚਾਰੀਆਂ ਦੀਆਂ ਦੁੱਖ ਤਕਲੀਫਾਂ/ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਪੁਲਿਸ ਮਹਿਕਮੇ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।

Spread the love