ਪਟਿਆਲਾ, 5 ਅਪ੍ਰੈਲ 2022
ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ‘ਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰ 7 ਅਪ੍ਰੈਲ ਤੋਂ 8 ਮਈ ਤੱਕ ਹਫ਼ਤੇ ਦੇ ਸਾਰੇ ਦਿਨ ਖੁੱਲੇ ਰੱਖੇ ਜਾਣਗੇ ਤੇ ਰੋਜ਼ਾਨਾ ਦੇ ਸਮੇਂ ‘ਚ ਵੀ ਵਾਧਾ ਕਰਦੇ ਹੋਏ ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸੇਵਾ ਕੇਂਦਰਾਂ ‘ਚ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਹੋਰ ਪੜ੍ਹੋ :-ਜ਼ਿਲ੍ਹਾ ਪ੍ਰਸ਼ਾਸਨ ਨੇ 9 ਅਪ੍ਰੈਲ ਨੂੰ ਫਾਜ਼ਿਲਕਾ `ਚ `ਨੋ ਫਲਾਈ ਜ਼ੋਨ` ਐਲਾਨਿਆ
ਸ਼੍ਰੀਮਤੀ ਸ਼ਾਕਸੀ ਸਾਹਨੀ ਨੇ ਇਸ ਸਬੰਧੀ ਵਿਸਥਾਰ ‘ਚ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ‘ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸੇਵਾਵਾਂ ਦਿੱਤੀਆਂ ਜਾਣਗੀਆਂ, ਜਿਸ ‘ਚ ਸਵੇਰੇ 10 ਵਜੇ ਤੋ 4 ਵਜੇ ਤੱਕ ਪੂਰੇ ਕਾਊਟਰ ਚੱਲਣਗੇ ਜਦਕਿ ਸਵੇਰੇ 8 ਤੋਂ 10 ਅਤੇ ਸ਼ਾਮ 4 ਤੋਂ 6 ਵਜੇ ਤੱਕ ਅੱਧੇ ਕਾਊਟਰ ਚਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਅੱਧੇ ਕਾਊਟਰਾਂ ਰਾਹੀਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।