ਮਾਲ ਵਿਭਾਗ/ਲੈਂਡ ਐਕੁਈਜ਼ੀਸ਼ਨ ਦੇ ਵਿਵਾਦਾਂ ਸਬੰਧੀ ਕੇਸਾਂ ਦੇ ਸੁਖਾਵੇਂ ਨਿਪਟਾਰੇ ਲਈ 10 ਜੁਲਾਈ ਨੂੰ ਲੋਕ ਅਦਾਲਤ: ਗਿਰੀਸ਼ ਦਿਆਲਨ

GIRISH
01 ਮਾਰਚ 2022  ਨੂੰ ਮਹਾਂਸ਼ਿਵਰਾਤਰੀ ਅਤੇ 10 ਅਪ੍ਰੈਲ 2022 ਨੂੰ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼

ਟ੍ਰੈਫਿਕ ਚਲਾਨ, ਬਿਜਲੀ ਅਤੇ ਪਾਣੀ ਦੇ ਬਿੱਲਾਂ ਸਬੰਧੀ ਝਗੜਿਆਂ ਦਾ ਵੀ ਹੋਵੇਗਾ ਨਿਪਟਾਰਾ
ਐਸ.ਏ.ਐਸ. ਨਗਰ, 7 ਜੁਲਾਈ 2021
“ਮੁਕੱਦਮੇਬਾਜ਼ੀ ਸਮਾਂ ਅਤੇ ਪੈਸਾ ਬਰਬਾਦ ਕਰਨ ਵਾਲੀ ਪ੍ਰਕਿਰਿਆ ਹੈ, ਜਿੱਥੋਂ ਤੱਕ ਸੰਭਵ ਹੋ ਸਕੇ ਵਿਵਾਦਾਂ ਦਾ ਸੁਖਾਵੇਂ ਢੰਗ ਨਾਲ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ। ” ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ 10 ਜੁਲਾਈ,2021 ਸ਼ਨਿਚਰਵਾਰ ਨੂੰ ਹੋਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵਧ ਹਿੱਸਾ ਲੈਣ ਦਾ ਸੁਝਾਅ ਦਿੰਦਿਆਂ ਕੀਤਾ।
ਉਨਾਂ ਸੁਝਾਅ ਦਿੱਤਾ ਕਿ ਸਬ- ਡਵੀਜਨ ਅਤੇ ਤਹਿਸੀਲ ਪੱਧਰ ‘ਤੇ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਮਾਲ ਵਿਭਾਗ/ਲੈਂਡ ਐਕੁਈਜ਼ੀਸ਼ਨ ਝਗੜਿਆਂ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਤੋਂ ਇਲਾਵਾ ਪ੍ਰੀ-ਲਿਟੀਗੇਸ਼ਨ ਕੇਸ ਵੀ ਚੁੱਕੇ ਜਾ ਸਕਦੇ ਹਨ।
ਇਸ ਤੋਂ ਇਲਾਵਾ, ਟ੍ਰੈਫਿਕ ਚਲਾਨਾਂ, ਬਿਜਲੀ ਅਤੇ ਪਾਣੀ ਦੇ ਬਿੱਲ ਦੇ ਵਿਵਾਦਾਂ ਨਾਲ ਜੁੜੇ ਮੁੱਦਿਆਂ ਨੂੰ ਵੀ ਆਉਣ ਵਾਲੀ ਲੋਕ ਅਦਾਲਤ ਦੁਆਰਾ ਹੱਲ ਕੀਤਾ ਜਾ ਸਕਦਾ ਹੈ।
ਇਹ ਲੋਕ ਅਦਾਲਤ ਵਰਚੁਅਲ ਢੰਗ ਨਾਲ ਅਤੇ ਫਿਜ਼ੀਕਲ ਤੌਰ ‘ ਤੇ ਆਯੋਜਿਤ ਕੀਤੀ ਜਾਏਗੀ ਅਤੇ ਬੈਂਚਾਂ ਦਾ ਗਠਨ ਜ਼ਿਲ੍ਹਾ ਕੋਰਟ ਕੰਪਲੈਕਸ ਮੁਹਾਲੀ ਦੇ ਨਾਲ-ਨਾਲ ਸਬ-ਡਵੀਜਨਜ, ਖਰੜ ਅਤੇ ਡੇਰਾਬਸੀ ਵਿਖੇ ਕੀਤਾ ਜਾਵੇਗਾ।
ਆਮ ਲੋਕਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ ਲੰਬਿਤ ਪਏ ਕੇਸਾਂ ਦੇ ਜਲਦੀ ਅਤੇ ਅਸਾਨ ਨਿਪਟਾਰਾ ਕਰਨ ਲਈ ਸਾਰੀਆਂ ਸਬੰਧਤ ਧਿਰਾਂ ਨੂੰ ਅੱਗੇ ਆਉਦਾ ਚਾਹੀਦਾ ਹੈ।

Spread the love