ਸੇਵਾ ਕੇਂਦਰਾਂ ਵਿਚ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਆਂ ਸੇਵਾਵਾਂ ਸ਼ੁਰੂ-ਡੀ. ਸੀ

ਨਵਾਂਸ਼ਹਿਰ, 12 ਨਵੰਬਰ : 
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਏਕੀਿਤ ਕੀਤਾ ਗਿਆ ਹੈ ਅਤੇ ਇਹ ਸੇਵਾਵਾਂ ਹੁਣ ਜ਼ਿਲੇ ਦੇ ਸਮੂਹ 17 ਕੇਂਦਰਾਂ ਵਿਚ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਉਨਾਂ ਦੱਸਿਆ ਕਿ ਨਵੀਆਂ ਸੇਵਾਵਾਂ ਵਿਚ ਨਗਰ ਕੌਂਸਲ ਕਸਬਿਆਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਕਾਰਪੋਰੇਸ਼ਨ ਸ਼ਹਿਰਾਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਆਨਲਾਈਨ ਫਾਇਰ ਐਨ. ਓ. ਸੀ (ਇਤਰਾਜ਼ਹੀਣਤਾ ਸਰਟੀਫਿਕੇਟ) ਅਪਲਾਈ ਕਰਨਾ, ਪਾਣੀ ਦੇ ਬਿੱਲ ਦਾ ਟਾਈਟਲ ਬਦਲਣਾ ਅਤੇ ਸੀਵਰੇਜ ਦੇ ਬਿੱਲ ਦਾ ਟਾਈਟਲ ਬਦਲਣਾ (ਕੁਨੈਕਸ਼ਨ ਕਿਸੇ ਹੋਰ ਦੇ ਨਾਮ ਕਰਨਾ) ਸ਼ਾਮਲ ਹਨ। ਉਨਾਂ ਕਿਹਾ ਕਿ ਇਨਾਂ ਸੇਵਾਵਾਂ ਲਈ ਹੁਣ ਬਿਨੈਕਾਰ ਆਪਣੇ ਨੇੜੇ ਦੇ ਸੇਵਾ ਕੇਂਦਰ ਵਿਚ ਅਪਲਾਈ ਕਰ ਸਕਦੇ ਹਨ। ਉਨਾਂ ਦੱਸਿਆ ਕਿ ਇਸ ਸਬੰਧੀ ਸੇਵਾ ਕੇਂਦਰਾਂ ਦੇ ਅਮਲੇ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਚੁੱਕੀ ਹੈ।
Spread the love