ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰਾਂ ਤੋਂ ਫਾਰਮ ਟੂਰਿਜ਼ਮ ਤੇ ਬੈੱਡ ਅਤੇ ਬ੍ਰੇਕਫਾਸਟ ਹੋਮਸਟੇਅ ਸੇਵਾਵਾਂ ਲਈ ਕੀਤਾ ਜਾ ਸਕਦਾ ਹੈ ਅਪਲਾਈ
ਪਟਿਆਲਾ 27 ਅਕਤੂਬਰ 2021
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਸਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਂਆਂ ਸੇਵਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਹੁਣ ਬਿਨੈਕਾਰ ਆਪਣੇ ਨੇੜੇ ਦੇ ਸੇਵਾ ਕੇਂਦਰ ਵਿਚ ਇਨ੍ਹਾਂ ਸੇਵਾਵਾਂ ਲਈ ਅਪਲਾਈ ਕਰ ਸਕਦੇ ਹਨ।
ਹੋਰ ਪੜ੍ਹੋ :-ਦੀਵਾਲੀ ਮੌਕੇ ਪਟਾਖਿਆਂ ਦੀ ਵਿਕਰੀ ਲਈ ਆਰਜੀ ਲਾਇਸੈਂਸ ਜਾਰੀ ਕਰਨ ਲਈ ਡ੍ਰਾਅ ਕੱਢੇ ਗਏ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਵਿਚ ਫਾਰਮ ਟੂਰਿਜ਼ਮ ਤੇ ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸੇਵਾਵਾਂ ਹੁਣ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਉਪਲਬੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਫਾਰਮ ਟੂਰਿਜ਼ਮ ਤੇ ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸੇਵਾ ਲਈ ਸੇਵਾ ਫੀਸ 50 ਰੁਪਏ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਸੇਵਾਵਾਂ ਤੇ ਗੋਲਡ ਕੈਟਾਗਰੀ ਲਈ ਸਰਕਾਰੀ ਫੀਸ 5 ਹਜ਼ਾਰ ਰੁਪਏ ਤੇ ਸਿਲਵਰ ਕੈਟਾਗਰੀ ਲਈ ਫੀਸ 3 ਹਜ਼ਾਰ ਰੁਪਏ ਰੱਖੀ ਗਈ ਹੈ।
ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਬਿਨੈਕਾਰ ਖੁਦ ਵੀ ਘਰ ਬੈਠੇ ਆਨਲਾਈਨ ਰਾਹੀਂ ਲਿੰਕ https://eservices.punjab.gov.in ‘ਤੇ ਜਾ ਕੇ ਇਨ੍ਹਾਂ ਸੇਵਾਵਾਂ ਲਈ ਅਪਲਾਈ ਕਰ ਸਕਦੇ ਹਨ ਜਾਂ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਜ਼ਰੂਰੀ ਦਸਤਾਵੇਜ਼ ਸਹਿਤ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਨੈਕਾਰਾਂ ਨੂੰ ਕਿਸੇ ਵੀ ਦਫ਼ਤਰ ਵਿਚ ਕੋਈ ਵੀ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਜ਼ਰੂਰਤ ਨਹੀਂ ਹੈ।