ਫਿਰੋਜ਼ਪੁਰ 1 ਨਵੰਬਰ 2021
ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿਚ ਤਕਨੀਕੀ ਸਿੱਖਿਆ ਨਾਲ ਸਬੰਧਤ 20 ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨਾਂ ਦਾ ਲਾਭ ਲੈਣ ਲਈ ਨਿਰਧਾਰਤ ਸੇਵਾ ਫੀਸ ਦੇਣੀ ਹੋਵੇਗੀ। ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਡਾਇਰੈਕਟਰ ਗਿਰੀਸ਼ ਦਿਆਲ ਵੱਲੋਂ ਇਸ ਸਬੰਧੀ ਜਾਰੀ ਪੱਤਰ ਅਨੁਸਾਰ ਆਮ ਜਨਤਾ ਨੂੰ 1 ਨਵੰਬਰ 2021 ਤੋਂ ਇਨਾਂ ਸੇਵਾਵਾਂ ਦਾ ਲਾਭ ਮਿਲਣਾ ਸ਼ੁਰੂ ਹੋ ਚੁੱਕਿਆ ਹੈ।
ਹੋਰ ਪੜ੍ਹੋ :-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਮੋਬਾਇਲ ਵੈਨ ਦੁਆਰਾ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਇਹ ਜਾਣਕਾਰੀ ਦਿੰਦਿਆਂ ਜਿਲਾ ਤਕਨੀਕੀ ਕੋਆਰਡੀਨੇਟਰ, ਤਲਵਿੰਦਰ ਸਿੰਘ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਨਾਲ ਸਬੰਧਤ ਪੰਜਾਬ ਤਕਨੀਕੀ ਯੂਨੀਵਰਸਿਟੀ ਸਬੰਧੀ ਬੈਗਲਾਗ ਸਰਟੀਫਿਕੇਟ, ਬੋਨਾਫਾਈਡ ਸਰਟੀਫਿਕੇਟ, ਟ੍ਰਾਂਸਿਪਟ ਅਤੇ ਸਾਰੇ ਡੀ. ਐਮ. ਸੀ ਅਤੇ ਡਿਗਰੀਆਂ, ਡੁਪਲੀਕੇਟ ਮਾਈਗ੍ਰੇਸ਼ਨ ਸਰਟੀਫਿਕੇਟ, ਡੁਪਲੀਕੇਟ ਡੀ. ਐਮ. ਸੀ ਅਤੇ ਡਿਗਰੀ, ਤਸਦੀਕਸ਼ੁਦਾ ਡੀ. ਐਮ. ਸੀ ਤੇ ਡਿਗਰੀ, ਐਪਲੀਕੇਸ਼ਨ ਟ੍ਰਾਂਸਿਪਟ ਆਦਿ ਵਰਗੀਆਂ ਸਹੂਲਤਾਂ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨਾਂ ਹੋਰ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਡੁਪਲੀਕੇਟ ਸਰਟੀਫਿਕੇਟ, ਸਰਟੀਫਿਕੇਟ ਦੀ ਤਰੁੱਟੀ, ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ, ਆਫੀਸ਼ੀਅਲ ਟ੍ਰਾਂਸਿਪਟ, ਡੀ. ਐਮ. ਸੀ, ਯੋਗਤਾ ਸਰਟੀਫਿਕੇਟਾਂ ਦੀ ਤਸਦੀਕ, ਨਤੀਜੇ ਅਤੇ ਰੀਵੈਲਿਊਏਸ਼ਨ, ਡੀ. ਐਮ. ਸੀ/ਡਿਗਰੀ ਤਸਦੀਕ, ਮਾਈਗ੍ਰੇਸ਼ਨ ਸਰਟੀਫਿਕੇਟ ਅਤੇ ਪ੍ਰੋਵੀਜ਼ਨਲ ਡਿਗਰੀ ਆਦਿ ਵਰਗੀਆਂ ਸੁਵਿਧਾਵਾਂ ਵੀ ਹੁਣ ਜ਼ਿਲੇ ਦੇ ਸਮੂਹ 26 ਸੇਵਾ ਕੇਂਦਰਾਂ ਤੋਂ ਮਿਲ ਸਕਣਗੀਆਂ, ਇਸ ਮੌਕੇ ਜਿਲ੍ਹਾ ਈ-ਗਵਰਨੈਂਸ ਕੋਆਰਡੀਨੇਟਰ ਸ਼੍ਰੀ ਹਰਪ੍ਰੀਤ ਸਿੰਘ ਅਤੇ ਜਿਲ੍ਹਾ ਮੈਨੇਜਰ ਸੇਵਾ ਕੇਂਦਰ ਸ਼੍ਰੀ ਰਾਜੇਸ਼ ਗੌਤਮ ਹਾਜ਼ਰ ਸਨ।