ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ

GIRISH DYALAN
ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ
ਡਿਪਟੀ ਕਮਿਸ਼ਨਰ ਗਿਰੀਸ਼ ਦਯਾਲਨ ਨੇ ਪਰੇਡ ਦਾ ਕੀਤਾ ਨਰੀਖਣ ਤੇ ਲਈ ਸਲਾਮੀ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫਿਰੋਜ਼ਪੁਰ, 24 ਜਨਵਰੀ 2022

26 ਜਨਵਰੀ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਿਰੋਜ਼ਪੁਰ ਵਿਖੇ ਮਨਾਇਆ ਜਾਣਾ ਹੈ। ਇਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਕੀਤੀ ਗਈ। ਇਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਗਿਰੀਸ਼ ਦਯਾਲਨ ਨੇ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਨਰਿੰਦਰ ਭਾਰਗਵ ਤੇ ਐਸਡੀਐਮ ਓਮ ਪ੍ਰਕਾਸ਼ ਵੀ ਮੌਜੂਦ ਸਨ।

ਹੋਰ ਪੜ੍ਹੋ :-ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ 25 ਜਨਵਰੀ ਤੋਂ, ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪ੍ਰਬੰਧ ਮੁਕੰਮਲ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਕੋਵਿਡ-19 ਦੇ ਮੱਦੇਨਜ਼ਰ ਇਸ ਵਾਰ ਕੋਈ ਸਭਿਆਚਾਰਕ ਪ੍ਰੋਗਰਾਮ ਅਤੇ ਪੀਟੀ ਸ਼ੋਅ ਨਹੀਂ ਕਰਵਾਇਆ ਜਾਵੇਆ ਅਤੇ ਗਣਤੰਤਰ ਦਿਵਸ ਦਾ ਸਮਾਗਮ ਸਾਦੇ ਤੇ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਕਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨਰਿੰਦਰ ਭਾਰਗਵ ਨੇ ਦੱਸਿਆ ਕਿ ਇਸ ਸਮਾਗਮ ਸਬੰਧੀ ਜ਼ਿਲ੍ਹਾ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ।