ਯੁਵਕ ਸੇਵਾਵਾਂ ਵਿਭਾਗ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਅਰਜ਼ੀਆਂ ਦੀ ਮੰਗ

news makahni
news makhani
ਪੁਰਸਕਾਰ ਲਈ ਯੋਗ ਉਮੀਦਵਾਰ 30 ਨਵੰਬਰ ਤੱਕ ਕਰ ਸਕਦੇ ਹਨ ਅਪਲਾਈ
ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੋਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਨਾਲ ਕੀਤਾ ਜਾਵੇਗਾ ਸਨਮਾਨਿਤ

ਲੁਧਿਆਣਾ, 05 ਨਵੰਬਰ 2022

ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਦੇ ਚੋਣਵੇਂ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਦੇਣ ਦੀ ਤਜਵੀਜ਼ ਹੈ।ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੋਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਹੋਰ ਪੜ੍ਹੋ – ਡੀ. ਸੀ., ਐੱਸ. ਐੱਸ. ਪੀ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਉੱਘਾ ਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੁਰਸਕਾਰ ਲਈ ਨੌਜਵਾਨ ਪਿਛਲੇ ਸਾਲਾਂ ਤੋਂ ਵੱਖ ਵੱਖ ਯੁਵਕ ਗਤੀਵਿਧੀਆਂ ਜਿਵੇਂ ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ., ਸੱਭਿਆਚਾਰਕ ਗਤੀਵਿਧੀਆਂ, ਪਰਬਤ ਰੋਹਣ, ਹਾਈਕਿੰਗ ਟਰੈਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੁੱਧ ਜਾਗਰੂਕਤਾ, ਵਿੱਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿੱਚ ਹਿੱਸਾ ਲੈਂਦਾ ਰਿਹਾ ਹੋਵੇ।

ਉਹਨਾਂ ਦੱਸਿਆ ਕਿ ਇਹ ਪੁਰਸਕਾਰ ਸਿਰਫ ਪੰਜਾਬ ਦੇ ਨੌਜਵਾਨਾਂ ਲਈ ਹੈ ਤੇ ਉਮੀਦਵਾਰ ਦੀ ਉਮਰ ਮਿਤੀ: 31 ਮਾਰਚ, 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿੱਚ ਸ਼ਾਮਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਉਪਰੰਤ ਵੀ 2 ਸਾਲ ਬਾਅਦ ਇਨ੍ਹਾਂ ਗਤੀਵਿਧੀਆਂ ਨੂੰ ਚਾਲੂ ਰੱਖਣ ਦਾ ਇਛੁੱਕ ਹੋਵੇ ਤੇ ਇਹ ਗਤੀਵਿਧੀਆਂ ਸਮਾਜ ਸੇਵਾ ਅਤੇ ਨੌਜਵਾਨਾਂ ਦੇ ਵਿਕਾਸ ਵਿੱਚ ਸਹਾਈ ਹੋਣੀਆਂ ਚਾਹੀਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੁਰਸਕਾਰ ਲਈ ਚੋਣ ਉਸ ਦੀ ਸਮਾਜ ਸੁਧਾਰ ਵਿੱਚ ਅਸਲ ਇੱਛਾ ਅਤੇ ਪ੍ਰਤੀਨਿਧਤਾ ਦੇ ਆਧਾਰ ‘ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪੁਰਸਕਾਰ ਲਈ ਯੋਗ ਉਮੀਦਵਾਰ ਆਪਣੀਆਂ ਅਰਜ਼ੀਆਂ ਅਤੇ ਪ੍ਰਾਪਤੀ ਸਬੰਧੀ ਆਪਣੀ ਪ੍ਰਤੀ ਬੇਨਤੀ (ਦਸਤਾਵੇਜ਼) ਦੀ ਫਾਇਲ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ  ਕਮਰਾ  ਨੰ: 309,ਦੂਸਰੀ ਮੰਜਿਲ, ਡਿਸਟ੍ਰਿਕਟ ਐਡਮਨਿਸਟਰੇਸ਼ਨ ਆਫਿਸ, ਲੁਧਿਆਣਾ ਦੇ ਦਫਤਰ ਵਿਖੇ ਮਿਤੀ
30 ਨਵੰਬਰ, 2022 ਤੱਕ ਭੇਜ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਮੋਬਾਇਲ ਨੰਬਰ 98554-01443 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Spread the love