ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ ਸਰਕਾਰ  ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਹੈ : ਬੀਬੀ ਕਰਮਪਾਲ ਚੀਮਾ  

KARAMPAL KAUR CHEEMA
ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਹੈ : ਬੀਬੀ ਕਰਮਪਾਲ ਚੀਮਾ
ਫਤਿਹਗੜ੍ਹ ਸਾਹਿਬ 24 ਜਨਵਰੀ 2022
ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ ਸਰਕਾਰ  ਦੀਆਂ ਲੋਕ ਪੱਖੀ ਨੀਤੀਆਂ ਅਤੇ ਉਪਲੱਬਧੀਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਹੈ ਜਿਸਤੋਂ ਹਲਕਾ ਫਤਿਹਗਡ਼੍ਹ ਸਾਹਿਬ ਦੀ ਜਨਤਾ ਵੱਲੋਂ ਭਰਵਾਂ ਸਮਰਥਨ ਵੀ ਪ੍ਰਾਪਤ ਹੋ ਰਿਹਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ  ਬੀਬੀ ਕਰਮਪਾਲ ਕੌਰ ਚੀਮਾ ਨੇ  ਸਰਹਿੰਦ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ  ਹਲਕਾ ਫਤਿਹਗਡ਼੍ਹ ਸਾਹਿਬ ਤੋਂ  ਉਮੀਦਵਾਰ ਜਗਦੀਪ ਸਿੰਘ ਚੀਮਾ ਦੇ ਹੱਕ ਵਿੱਚ ਕੀਤੇ ਜਾ ਰਹੇ ਡੋਰ ਟੂ ਡੋਰ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਹੋਰ ਪੜ੍ਹੋ :-ਰਾਜਨੀਤਿਕ ਪਾਰਟੀਆ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਨਾ ਨੂੰ ਯਕੀਨੀ ਬਣਾਉਣ- ਜ਼ਿਲ੍ਹਾ ਚੋਣ ਅਫਸਰ

ਬੀਬੀ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੀ ਜਨਤਾ ਨੂੰ ਉਨ੍ਹਾਂ ਦੀਆਂ ਲੋੜੀਂਦੀਆਂ ਸੁੱਖ ਸਹੂਲਤਾਂ ਤੇ ਲੋੜੀਂਦੀਆਂ ਸੁਵਿਧਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਰੋਲ ਅਦਾ ਕਰ ਸਕਦੀ  ਹੈ ਕਿਉਂਕਿ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਜੋ ਅਕਾਲੀ ਦਲ ਦੀ ਸਰਕਾਰ ਨੇ ਸਹੂਲਤਾਂ ਪੰਜਾਬ ਦੀ ਜਨਤਾ ਲਈ ਜਾਰੀ ਕੀਤੀਆਂ ਸਨ, ਉਨ੍ਹਾਂ ਨੂੰ  ਸੱਤਾ ਵਿੱਚ ਆਉਂਦਿਆਂ ਹੀ ਬੰਦ ਕਰ ਕੇ ਪੰਜਾਬ ਦੀ ਜਨਤਾ ਨਾਲ ਵੱਡਾ ਧ੍ਰੋਹ ਕਮਾਇਆ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੀ ਜਨਤਾ ਲਈ ਜਾਰੀ ਕੀਤੇ ਗਏ ਤੇਰਾਂ ਨੁਕਾਤੀ ਪ੍ਰੋਗਰਾਮਾਂ ਨੂੰ ਅੱਜ ਘਰ ਘਰ ਪਹੁੰਚਾਇਆ ਜਾ ਰਿਹਾ ਹੈ ਜਿਸ ਤੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਜਨਤਾ ਵੱਲੋਂ ਭਰਵਾਂ ਸਮਰਥਨ ਵੀ ਪ੍ਰਾਪਤ ਹੋ ਰਿਹਾ ਹੈ  । ਉਨ੍ਹਾਂ ਕਿਹਾ ਕਿ 13  ਨੁਕਾਤੀ ਪ੍ਰੋਗਰਾਮ ਵਿਚ ਜੋ ਜੋ ਸੁਖਬੀਰ ਸਿੰਘ ਬਾਦਲ ਵੱਲੋਂ  ਜਨਤਾ ਲਈ ਪ੍ਰੋਗਰਾਮ ਜਾਰੀ ਕੀਤੇ ਗਏ ਹਨ ਉਨ੍ਹਾਂ ਦੀ ਵਿਸਥਾਰਤ ਰਿਪੋਰਟ ਵੀ ਜਨਤਾ ਨੂੰ ਸਮਝਾਈ ਜਾ ਰਹੀ ਹੈ ਜੋ ਕਿ ਕਾਫ਼ੀ ਪ੍ਰਭਾਵਤ ਹੋ ਰਹੀ ਹੈ । ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਕੋਲ ਕੋਈ ਏਜੰਡਾ ਨਹੀਂ ਹੈ ਕੇਵਲ ਜਨਤਾ ਨੂੰ  ਮੂਰਖ ਬਣਾ ਕੇ ਵੋਟਾਂ ਹਥਿਆਉਣ ਦੀ ਤਾਕ ਵਿੱਚ ਹਨ ਪ੍ਰੰਤੂ ਪੰਜਾਬ ਦੀ ਸਮਝਦਾਰ ਜਨਤਾ ਇਨ੍ਹਾਂ ਦੀਆਂ ਗੱਲਾਂ ਵਿਚ ਕਦੇ ਨਹੀਂ ਆਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮ੍ਰਿਤ ਕੌਰ ਚੀਮਾ,  ਜਸਵਿੰਦਰ ਕੌਰ ਡੇਜ਼ੀ, ਕਵਿਤਾ, ਨੀਨਾ, ਜਯੋਤੀ, ਪਵਨ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ ।
Spread the love