ਫਤਿਹਗੜ੍ਹ ਸਾਹਿਬ, 29 ਨਵੰਬਰ 2021
ਸ਼੍ਰੋਮਣੀ ਅਕਾਲੀ ਦਲ ਵੱਲੋਂ 5 ਦਸੰਬਰ ਨੂੰ ਵਿਧਾਨ ਸਭਾ ਹਲਕਾ ਫਤਿਹਗਡ਼੍ਹ ਸਾਹਿਬ ਵਿਖੇ ਕੀਤੀ ਜਾਣ ਵਾਲੀ ਰੈਲੀ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੰਬੋਧਨ ਕੀਤਾ ਜਾਣਾ ਸੀ, ਨੂੰ ਫ਼ਿਲਹਾਲ ਕੁਝ ਦਿਨਾਂ ਲਈ ਅੱਗੇ ਕਰ ਦਿੱਤਾ ਗਿਆ ਹੈ ਤੇ ਰੈਲੀ ਦੀ ਅਗਲੀ ਮਿਤੀ ਦਾ ਐਲਾਨ ਜਲਦ ਕਰ ਦਿੱਤਾ ਜਾਵੇਗਾ ।
ਹੋਰ ਪੜ੍ਹੋ :-ਐਡਵੋਕੇਟ ਹਰਪ੍ਰੀਤ ਸੰਧੂ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਤੇ ਹਲਕਾ ਉਮੀਦਵਾਰ ਅਤੇ ਜਗਦੀਪ ਸਿੰਘ ਚੀਮਾ ਨੇ ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।
ਜਥੇਦਾਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫਤਹਿਗਡ਼੍ਹ ਸਾਹਿਬ ਆਮਦ ਮੌਕੇ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ । ਉਨ੍ਹਾਂ ਕਿਹਾ ਕਿ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ‘ਚ ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਉਥੇ ਹੀ, ਪਾਰਟੀ ਪ੍ਰਧਾਨ ਵੱਲੋਂ ਜਾਰੀ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਤੇ 13 ਨੁਕਾਤੀ ਪ੍ਰੋਗਰਾਮਾਂ ਨੂੰ ਜਨਤਾ ਤਕ ਪਹੁੰਚਾਇਆ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਖਜ਼ਾਨਚੀ ਕੁਲਵਿੰਦਰ ਸਿੰਘ ਡੇਰਾ, ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ, ਕੰਵਰ ਹਰਪ੍ਰੀਤ ਸਿੰਘ ਦੀ ਕਾਕਾ ਜੀ ਬੈੰ, ਸਾਬਕਾ ਕੌਂਸਲਰ ਰੁਬਿੰਦਰ ਸਿੰਘ ਰੂਬੀ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਨਰਿੰਦਰ ਸਿੰਘ ਰਸੀਦਪੁਰ, ਧਰਮਪਾਲ ਸਰਹਿੰਦ ਸ਼ਹਿਰ, ਸਾਬਕਾ ਕੌਂਸਲਰ ਗੁਰਵਿੰਦਰ ਸਿੰਘ ਸੋਹੀ, ਪਰਮਜੀਤ ਸਿੰਘ ਮਾਲਵਾ, ਜ਼ੈਲਦਾਰ ਸੁਖਵਿੰਦਰ ਸਿੰਘ, ਅਮਰਜੀਤ ਸਿੰਘ ਮੈਨੇਜਰ, ਪਰਮਪਾਲ ਸਿੰਘ ਬੱਤਰਾ, ਗੁਰਮੀਤ ਸਿੰਘ ਸੋਨੂੰ ਚੀਮਾ, ਭੰਵਰ ਸੰਧੂ, ਮਨਪ੍ਰੀਤ ਸਿੰਘ ਰਜਿੰਦਰ ਮਾਦਰਾ, ਸਮੇਤ ਵੱਡੀ ਗਿਣਤੀ ਵਿੱਚ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਸ਼ਹਿਰ ਨਿਵਾਸੀ ਵੀ ਹਾਜ਼ਰ ਸਨ ।
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਤੇ ਉਮੀਦਵਾਰ ਜਗਦੀਪ ਸਿੰਘ ਚੀਮਾ ਅਕਾਲੀ ਵਰਕਰਾਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ।