ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਆਪਣੇ ਚੋਣ ਨਾਮਜ਼ਦਗੀ ਪੱਤਰ ਦਾਖਲ ਕਰਵਾਏ  

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਆਪਣੇ ਚੋਣ ਨਾਮਜ਼ਦਗੀ ਪੱਤਰ ਦਾਖਲ ਕਰਵਾਏ  
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਆਪਣੇ ਚੋਣ ਨਾਮਜ਼ਦਗੀ ਪੱਤਰ ਦਾਖਲ ਕਰਵਾਏ  
ਫਤਿਹਗੜ੍ਹ ਸਾਹਿਬ, 31 ਜਨਵਰੀ 2022

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਫਤਿਹਗਡ਼੍ਹ ਸਾਹਿਬ ਦੇ ਉਮੀਦਵਾਰ ਜਗਦੀਪ ਸਿੰਘ ਚੀਮਾ ਵੱਲੋਂ ਅੱਜ ਸਹਾਇਕ ਰਿਟਰਨਿੰਗ ਅਫਸਰ ਕਮ  ਐੱਸ ਡੀ ਐੱਮ ਫ਼ਤਿਹਗਡ਼੍ਹ ਸਾਹਿਬ ਡਾ. ਹਿਮਾਂਸ਼ੂ ਗੁਪਤਾ ਕੋਲ ਆਪਣੇ ਚੋਣ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ, ਜਦੋਂ ਕਿ ਇਸ ਦੇ ਨਾਲ ਹੀ ਕਵਰਿੰਗ ਉਮੀਦਵਾਰ ਵਜੋਂ ਗੁਰਮੀਤ ਸਿੰਘ ਚੀਮਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ।

ਹੋਰ ਪੜ੍ਹੋ :-ਜ਼ਿਲੇ ਦੇ ਤਿੰਨ ਵਿਧਾਨ ਸਭਾ ਹਲਕਿਆਂ ’ਚ 20 ਹੋਰ ਨਾਮਜ਼ਦਗੀ ਪੱਤਰ ਦਾਖ਼ਲ

ਇਸ ਉਪਰੰਤ  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਵੱਲੋਂ ਤੇਰਾਂ ਨੁਕਾਤੀ ਪ੍ਰੋਗਰਾਮ ਨੂੰ ਜਨਤਾ ਵਿੱਚ ਲਿਜਾਇਆ ਜਾ ਰਿਹਾ ਹੈ ਅਤੇ ਬਹੁਜਨ ਸਮਾਜ ਪਾਰਟੀ ਨਾਲ ਕੀਤੇ ਗਏ ਸਮਝੌਤੇ ਤਹਿਤ ਪਾਰਟੀ ਨੂੰ ਪੰਜਾਬ ਭਰ ਵਿੱਚ ਵੱਡੀ ਮਜ਼ਬੂਤੀ ਮਿਲੀ ਹੈ  । ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਵੱਲੋਂ ਬਣਾਏ ਗਏ ਪ੍ਰੋਗਰਾਮਾਂ ਤਹਿਤ ਘਰ ਘਰ ਜਾ ਕੇ ਪੰਜਾਬ ਦੀ ਜਨਤਾ ਤਕ ਤੇਰਾਂ ਨੁਕਾਤੀ ਪ੍ਰੋਗਰਾਮਾਂ ਨੂੰ ਪਹੁੰਚਾਇਆ ਜਾ ਰਿਹਾ ਹੈ ਜਿਸ ਤੋਂ ਭਰਵਾਂ  ਸਮਰਥਨ ਵੀ ਪ੍ਰਾਪਤ ਹੋ ਰਿਹਾ ਹੈ ।
ਜਥੇਦਾਰ ਚੀਮਾ ਨੇ ਕਿਹਾ ਕਿ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਜਨਤਾ ਨਾਲ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਪੂਰਾ ਕਰਕੇ ਜਨਤਾ  ਲੋੜੀਂਦੀਆਂ ਸੁਵਿਧਾਵਾਂ ਪ੍ਰਦਾਨ ਕਰਕੇ  ਆਪਣੀ ਸਰਕਾਰ ਹੋਣ ਦਾ ਸਬੂਤ ਦਿੱਤਾ ਸੀ ਜਦੋਂ ਕਿ ਕਾਂਗਰਸ ਪਾਰਟੀ ਨੇ ਸੱਤਾ ਵਿਚ ਆ ਕੇ ਇਨ੍ਹਾਂ ਸਾਰੀਆਂ ਸਹੂਲਤਾਂ ਨੂੰ ਬੰਦ ਕਰ ਦਿੱਤਾ ਸੀ । ਉਨ੍ਹਾਂ ਕਿਹਾ ਕਿ ਹਲਕਾ ਫਤਿਹਗਡ਼੍ਹ ਸਾਹਿਬ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਡੋਰ ਟੂ ਡੋਰ ਪ੍ਰੋਗਰਾਮ ਤਹਿਤ ਵੱਡਾ ਸਮਰਥਨ ਤੇ ਹੁੰਗਾਰਾ ਦੇਖਣ ਨੂੰ ਮਿਲ ਰਿਹਾ ਹੈ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਅਮਰਿੰਦਰ ਸਿੰਘ ਲਿਬੜਾ,  ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਜ਼ਿਲ੍ਹਾ ਖਜ਼ਾਨਚੀ ਕੁਲਵਿੰਦਰ ਸਿੰਘ ਡੇਰਾ, ਗੁਰਦੀਪ ਸਿੰਘ ਚੀਮਾ, ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ, ਸਾਬਕਾ ਚੇਅਰਮੈਨ ਜਤਿੰਦਰ ਸਿੰਘ ਬੱਬੂ, ਨਰਿੰਦਰ ਸਿੰਘ ਰਸੀਦਪੁਰਾ, ਗੁਰਮੀਤ ਸਿੰਘ ਸੋਨੂੰ ਚੀਮਾ, ਰਿੰਪੀ ਗਰੇਵਾਲ, ਸਾਬਕਾ ਚੇਅਰਮੈਨ ਬਰਿੰਦਰ  ਸਿੰਘ ਸੋਢੀ, ਹਰਿੰਦਰ ਸਿੰਘ ਕੂਕੀ, ਅੰਮ੍ਰਿਤਪਾਲ ਸਿੰਘ ਰਾਜੂ, ਜਤਿੰਦਰ ਪਾਲ ਸਿੰਘ ਕਾਹਲੋਂ, ਲਾਲੀ ਝੰਜੀ, ਸਮੇਤ ਹੋਰ ਵੱਡੀ ਗਿਣਤੀ ਵਿਚ ਅਕਾਲੀ ਦਲ ਅਤੇ ਬਸਪਾ ਦੇ ਵਰਕਰ ਤੇ ਆਗੂ ਸਹਿਬਾਨ ਹਾਜ਼ਰ ਸਨ  ।
Spread the love