ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਸ਼ਟਰਪਤੀ ਦੀ ਚੋਣ ‘ਚ ਦਰੋਪਦੀ ਮੁਰਮੂ ਦੀ ਹਮਾਇਤ ਕਰਨ ਦਾ ਫੈਸਲਾ ਸ਼ਲਾਘਾਯੋਗ ਚੀਮਾ, ਰਿਆ  

ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਅਤੇ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ  ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

ਫਤਿਹਗੜ੍ਹ ਸਾਹਿਬ , 1 ਜੁਲਾਈ () 

ਦੇਸ਼ ਦੇ 15ਵੇੰ ਰਾਸ਼ਟਰਪਤੀ ਦੀ 18 ਜੁਲਾਈ ਨੂੰ ਹੋਣ ਜਾ ਰਹੀ ਚੋਣ   ਵਿੱਚ ਐੱਨ.ਡੀ.ਏ ਦੇ ਉਮੀਦਵਾਰ ਤੇ ਝਾਰਖੰਡ ਦੇ ਸਾਬਕਾ ਰਾਜਪਾਲ ਦਰੋਪਦੀ ਮੁਰਮੂ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਈ  ਕੋਰ ਕਮੇਟੀ ਦੀ ਮੀਟਿੰਗ ਦੌਰਾਨ   ਮਦਦ ਕੀਤੇ ਜਾਣ ਦੇ ਐਲਾਨ ਦਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ, ਹਲਕਾ ਇੰਚਾਰਜ ਫਤਹਿਗੜ੍ਹ ਸਾਹਿਬ ਜਗਦੀਪ ਸਿੰਘ ਚੀਮਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ ਨੇ  ਭਰਵਾਂ    ਸਵਾਗਤ ਕਰਦਿਆਂ ਕਿਹਾ ਕਿ  ਪਾਰਟੀ ਵੱਲੋਂ ਇਹ ਇਕ ਸ਼ਲਾਘਾਯੋਗ ਫੈਸਲਾ ਲਿਆ ਗਿਆ ਹੈ, ਕਿਉਂਕਿ ਉਹ ਘੱਟ ਗਿਣਤੀਆਂ ਦਬੇ ਕੁਚਲੇ ਅਤੇ ਪਛੜੇ ਵਰਗਾਂ ਦੇ ਨਾਲ ਨਾਲ ਮਹਿਲਾਵਾਂ ਦੀ ਪ੍ਰਤੀਨਿਧਤਾ ਕਰਨ ਦੇ ਵੀ ਪ੍ਰਤੀਕ ਹਨ ।  ਆਗੂਆਂ ਨੇ ਕਿਹਾ ਕਿ  ਦਰੋਪਦੀ ਮੁਰਮੂ ਹੀ ਰਾਸ਼ਟਰਪਤੀ ਦੇ ਅਹੁਦੇ ਦੇ ਸਹੀ ਉਮੀਦਵਾਰ  ਹਨ ।

ਜਥੇਦਾਰ ਚੀਮਾ ਅਤੇ ਰੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਸਿੱਖਾਂ ਦੀ ਦੁਸ਼ਮਣ ਜਮਾਤ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਮੱਦਦ ਕਰਨ ਦੀ ਤਾਂ ਦੂਰ ਦੀ ਗੱਲ, ਸੋਚ ਵੀ ਨਹੀਂ ਸਕਦਾ ਕਿਉਂਕਿ ਇਸ ਪਾਰਟੀ ਨੇ ਸਿੱਖਾਂ ਦੇ ਧਾਰਮਿਕ ਸਥਾਨ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਟੈਂਕਾਂ ਤੋਪਾਂ ਨਾਲ ਜਿੱਥੇ ਹਮਲੇ ਕਰਾ ਕੇ ਨੁਕਸਾਨ ਪਹੁੰਚਾਇਆ ਉੱਥੇ ਹੀ ਜੁੱਤੀਆਂ ਸਮੇਤ ਮਿਲਟਰੀ ਫ਼ੌਜੀ ਜਵਾਨਾਂ   ਨੂੰ ਵੀ ਗੁਰਦੁਆਰਾ  ਸਾਹਿਬਾਨ ਵਿੱਚ ਦਾਖ਼ਲ ਕਰਵਾਇਆ  । ਉਨ੍ਹਾਂ ਕਿਹਾ ਕਿ ਇੱਥੇ ਹੀ ਬਸ ਨਹੀਂ ਅਨੇਕਾਂ ਸਿੰਘਾਂ ਸਿੰਘਣੀਆਂ ਨੂੰ ਟੈਂਕਾਂ ਤੋਪਾਂ ਦੇ ਹਮਲੇ ਦੌਰਾਨ ਸ਼ਹੀਦ ਸ਼ਹੀਦ ਵੀ ਕੀਤਾ ਗਿਆ, ਇਸ ਲਈ ਕਿਸੇ ਵੀ ਹਾਲਤ ਵਿੱਚ  ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ   ਹਮਾਇਤ ਕਰਨ ਦੀ ਸੋਚੀ ਵੀ ਨਹੀਂ ਜਾ ਸਕਦੀ ਹੈ  । ਜਥੇਦਾਰ ਚੀਮਾ ਨੇ ਕਿਹਾ ਕਿ ਭਾਵੇਂ ਐੱਨ ਡੀ ਏ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਮਤਭੇਦ ਵੀ ਜ਼ਰੂਰ ਹੋ ਸਕਦੇ ਹਨ ਪ੍ਰੰਤੂ ਇੱਥੇ  ਬਾਕੀ ਮੱਤਭੇਦਾਂ ਨੂੰ ਛੱਡ ਕੇ ਕੇਵਲ  ਘੱਟ ਗਿਣਤੀਆਂ ਨਾਲ  ਜੁੜੇ ਹੋਏ ਦਰੋਪਦੀ ਮੁਰਮੂ ਦੀ ਹਮਾਇਤ  ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਘੱਟ ਗਿਣਤੀਆਂ ਨਾਲ ਚਟਾਨ ਵਾਂਗ ਡਟ ਕੇ ਸ਼ੁਰੂ ਤੋਂ ਹੀ ਖੜ੍ਹਾ ਹੈ ਅਤੇ ਖੜ੍ਹਾ ਰਹੇਗਾ  । ਇਸ ਮੌਕੇ ਹੋਰਨਾਂ ਤੋਂ ਇਲਾਵਾ  ਜ਼ਿਲ੍ਹਾ ਅਕਾਲੀ ਦਲ ਦੇ ਖਜ਼ਾਨਚੀ ਕੁਲਵਿੰਦਰ ਸਿੰਘ ਡੇਰਾ, ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਧਾਨ ਬਰਿੰਦਰ ਸਿੰਘ ਸੋਢੀ, ਅਕਾਲੀ ਦਲ ਦੇ ਜ਼ਿਲ੍ਹਾ ਮੁੱਖ ਬੁਲਾਰੇ ਹਰਵਿੰਦਰ ਸਿੰਘ ਬੱਬਲ, ਸਾਬਕਾ ਵਾਈਸ ਚੇਅਰਮੈਨ ਸਵਰਨ ਸਿੰਘ ਗੋਪਾਲੋਂ, ਰਣਜੀਤ ਸਿੰਘ ਚੀਮਾ ਹਰਪਾਲਪੁਰ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ, ਨਰਿੰਦਰ ਸਿੰਘ ਰਸੀਦਪੁਰਾ, ਜ਼ੈਲਦਾਰ ਸੁਖਵਿੰਦਰ ਸਿੰਘ ਘੁਮੰਡਗਡ਼੍ਹ  ਸਮੇਤ ਹੋਰ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਵਰਕਰ ਸਾਹਿਬਾਨ ਵੀ ਹਾਜ਼ਰ ਸਨ  ।

ਹੋਰ ਪੜ੍ਹੋ :- ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ, ਸਟੋਰੇਜ਼ ਅਤੇ ਵਰਤੋਂ ਤੇ ਮੁਕੰਮਲ ਤੌਰ ਤੇ ਪਾਬੰਧੀ- ਵਧੀਕ ਡਿਪਟੀ ਕਮਿਸ਼ਨਰ

Spread the love