ਫਿਰੋਜ਼ਪੁਰ 23 ਜਨਵਰੀ 2023
ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 24 ਜਨਵਰੀ 2023 ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਦੀ ਆਈ-ਬਲਾਕ, ਦੂਜੀ ਮੰਜਿਲ ਵਿਖੇ ਸਥਿਤ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਵਿਖੇ ਲਗਾਇਆ ਜਾਵੇਗਾ। ਇਹ ਜਾਣਕਾਰੀ ਜਿਲ੍ਹਾ ਰੋਜਗਾਰ ਅਫਸਰ ਸ਼੍ਰੀ ਹਰਮੇਸ਼ ਕੁਮਾਰ ਨੇ ਦਿੱਤੀ।
ਹੋਰ ਪੜ੍ਹੋ – ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਮਿੰਨੀ ਰੋਜ਼ ਗਾਰਡਨ ‘ਚ ਬੈਡਮਿੰਟਨ ਹਾਲ ਦਾ ਉਦਘਾਟਨ
ਸ੍ਰੀ. ਹਰਮੇਸ ਕੁਮਾਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਵਾਲੀ ਕੰਪਨੀ ਰਿਲਾਇੰਸ ਜੀਓ ਵੱਲੋਂ ਕੇਵਲ ਲੜਕੀਆਂ ਦੀ ਇੰਟਰਵਿਊ ਕੀਤੀ ਜਾਵੇਗੀ ਤੇ ਇੰਟਰਵਿਊ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਵੱਲੋਂ ਆਪਣੀ ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਉਨ੍ਹਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਵਿਦਿਅਕ ਯੋਗਤਾ ਅੱਠਵੀਂ/ਦਸਵੀਂ/ਬਾਰਵੀਂ/ਗ੍ਰੈਜੂਏਟ ਆਦਿ ਹੋਵੇ ਅਤੇ ਉਨ੍ਹਾਂ ਦਾ ਫਰੈਸ਼ਰ ਅਤੇ ਤਜਰਬੇਕਾਰ ਹੋਣਾ ਲਾਜ਼ਮੀ ਹੈ।ਉਨ੍ਹਾਂ ਦੱਸਿਆ ਕਿ ਪ੍ਰਾਰਥੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 94654-74122 ਤੇ ਵੀ ਸੰਪਰਕ ਕਰ ਸਕਦੇ ਹਨ।