ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਆਜ਼ਾਦੀ ਘੁਲਾਟੀਏ ਤੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਰ ਰਿਹਾ ਹੈ ਜਾਗਰੂਕ
ਜ਼ਿਲੇ ਦੀ ਵੱਖ-ਵੱਖ ਸਖਸ਼ਤੀਅਤਾਂ ਵਲੋਂ ਸ਼ਹੀਦਾਂ ਨੂੰ ਕੀਤਾ ਗਿਆ ਸਿਜਦਾ

ਗੁਰਦਾਸਪੁਰ, 23 ਮਾਰਚ 2022

ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਥੇ ਆਜ਼ਾਦੀ ਘੁਲਾਟੀਏ ਅਤੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸਨਰ ਗੁਰਦਾਸਪੁਰ, ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ, ਸ੍ਰੀਮਤੀ ਸੇਹਲਾ ਕਾਦਰੀ ਧਰਮੀ ਪਤਨੀ ਡਿਪਟੀ ਕਮਿਸਨਰ ਗੁਰਦਾਸਪੁਰ, ਸ੍ਰੀ ਰਮਨ ਬਹਿਲ, ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਸ. ਗੁਰਦੀਪ ਸਿੰਘ ਰੰਧਾਵਾ, ਸ. ਕਸ਼ਮੀਰ ਸਿੰਘ ਵਾਹਲਾ ਸਾਰੇ ਆਪ ਪਾਰਟੀ ਦੇ ਸੀਨੀਅਰ ਆਗੂ, ਅਮਨਪ੍ਰੀਤ ਸਿੰਘ ਐਸ.ਡੀ.ਐਮ ਗੁਰਦਾਸਪੁਰ, ਸ. ਤੇਜਿੰਦਰਪਾਲ ਸਿੰਘ ਸੰਧੂ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸੰਗਤਾਂ ਮੋਜੂਦ ਸਨ। ਇਸ ਮੌਕੇ ਸਾਰਾਗੜ੍ਹੀ ਫਾਊਡੇਸ਼ਨ ਵਲੋਂ 125ਵੇਂ ਸਾਰਾਗੜ੍ਹੀ ਸ਼ਹੀਦੀ ਸਾਕੇ ਨੂੰ ਸਮਰਪਿਤ ਸਾਰਾਗੜ੍ਹੀ ਗੈਲਰੀ ਲੋਕ ਅਰਪਿਤ ਕੀਤੀ ਗਈ। ਇਸ ਮੌਕੇ ਡਾ. ਮੋਹਿਤ ਮਹਾਜਨ ਚੇਅਰਮੈਨ ਗੋਲਡਨ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਅਤੇ ਕੈਪਟਨ ਜਗੀਰ ਸਿੰਘ ਸਾਬਕਾ ਪ੍ਰਧਾਨ ਪਿੰਡ ਚੱਕ ਸ਼ਰੀਫ ਵਲੋਂ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਦੇ ਵਿਕਾਸ ਕਾਰਜਾਂ ਲਈ ਕ੍ਰਮਵਾਰ 1 ਲੱਖ ਰੁਪਏ ਤੇ 50 ਹਜਾਰ ਰੁਪਏ ਭੇਂਟ ਕੀਤੇ ਗਏ।

ਹੋਰ ਪੜ੍ਹੋ :-ਪਿੰਡਾਂ ਵਿਚ ਪੀਣ ਲਈ ਸਾਫ ਪਾਣੀ ਤੇ ਗੰਦੇ ਪਾਣੀ ਦੀ ਨਿਕਾਸੀ ਦਾ ਹੋਵੇਗਾ ਪੱਕਾ ਪ੍ਰਬੰਧ-ਧਾਲੀਵਾਲ

ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਸ਼ਹੀਦਾਂ ਦੀ ਧਰਤੀ ਛੋਟਾ ਘੱਲੂਘਾਰਾ ਵਿਖੇ ਆਜ਼ਾਦੀ ਘੁਲਾਟੀਏ ਅਤੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਗੁਰਦਾਸਪੁਰ ਦੀ ਧਰਤੀ ਯੋਧਿਆ ਤੇ ਸੰਤਾਂ ਦੀ ਧਰਤੀ ਹੈ ਤੇ ਦੇਸ਼ ਦੀ ਸੇਵਾ ਵਿਚ ਗੁਰਦਾਸਪੁਰ ਵਾਸੀਆਂ ਨੇ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਜੋ ਕੋਮਾਂ ਆਪਣੇ ਇਤਿਹਾਸ ਨੂੰ ਭੁੱਲ ਜਾਂਦੀਆਂ ਹਨ ਉਹ ਜਿੰਦਾ ਨਹੀਂ ਰਹਿੰਦੀਆਂ ਹਨ। ਉਨਾਂ ਅੱਗੇ ਕਿਹਾ ਕਿ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਹੋਮ ਥੀਏਟਰ, ਲਾਇਬ੍ਰੇਰੀ ਤੇ ਸਾਰਾਗੜ੍ਹੀ ਸ਼ਹੀਦਾਂ ਦੀ ਗੈਲਰੀ ਸਥਾਪਤ ਕੀਤੀ ਗਈ ਹੈ। ਉਨਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਵਲੋਂ ਜਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਤੋਂ ਲੋਕਾਂ ਤੇ ਖਾਸਕਰਕੇ ਨੋਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਜਿਸ ਦੇ ਚਲਦਿਆਂ ਹਰ ਐਤਵਾਰ ਬਟਾਲਾ ਤੇ ਗੁਰਦਾਸਪੁਰ ਤੋਂ ਵਿਸ਼ੇਸ ਬੱਸਾਂ ਦੀ ਮੁਫਤ ਯਾਤਰਾ ਸ਼ੁਰੂ ਕੀਤੀ ਗਈ ਹੈ।

ਉਨਾਂ ਅੱਗੇ ਕਿਹਾ ਕਿ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਵਿਖੇ ਸ੍ਰੀ ਹਰਮੰਦਿਰ ਸਾਹਿਬ ਤੋਂ ਸਵੇਰ ਅਤੇ ਸ਼ਾਮ ਨੂੰ ਗੁਰਬਾਣੀ ਦਾ ਲਾਈਵ ਕੀਰਤਨ ਸ਼ੁਰੂ ਕਰਨ ਲਈ ਸਮਾਰਕ ਵਿਚ ਸਾਊਂਡ ਸਿਸਟਮ ਲਗਾਇਆ ਗਿਆ ਹੈ। ਸ਼ਰਧਾਲੂਆਂ ਲਈ ਪ੍ਰੋਜੈਟਰ ਲਗਾਇਆ ਗਿਆ ਹੈ, ਜਿਸ ਵਿਚ ਛੋਟਾ ਘੱਲੂਘਾਰਾ ਯੁੱਧ ਦੀ ਫਿਲਮ ਦਿਖਾਈ ਜਾਂਦੀ ਹੈ ਅਤੇ ਇਸ ਤੋਂ ਇਲਾਵਾ ਸਮਾਰਕ ਦੀ ਸੁੰਦਰਤਾ ਲਈ ਹੋਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸ਼ਰਧਾਲੂ ਵੱਧ ਤੋਂ ਵੱਧ ਇਥੇ ਆਉਣ।

ਇਸ ਮੌਕੇ ਸੰਬੋਧਨ ਕਰਦਿਆਂ ਆਪ ਪਾਰਟੀ ਦੇ ਆਗੂ ਐਡਵੋਕੈਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਦੇਸ਼ ਦੀ ਖਾਤਰ ਸ਼ਹੀਦ ਹੋਏ ਯੋਧਿਆਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਕੋਟਿਨ ਕੋਟਿਨ ਪ੍ਰਣਾਮ ਕਰਦੇ ਹਨ , ਜਿਨਾਂ ਨੇ ਦੇਸ਼ ਦੀ ਖਾਤਰ ਆਪਣੀਆਂ ਕੁਰਬਾਨੀਆਂ ਦਿੱਤੀਆਂ। ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਤੇ ਸਮਾਜਿਕ ਬਿਮਾਰੀਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ। ਉਨਾਂ ਅੱਗੇ ਕਿਹਾ ਕਿ ਉਨਾਂ ਦੇ ਸਵਰਗਵਾਸੀ ਪਿਤਾ ਜਥੇਦਾਰ ਸੇਵਾ ਸਿੰਘ ਸੇਖਵਾਂ ਜੀ ਵਲੋਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਦੇ ਨਿਰਮਾਣ ਵਿਚ ਵੱਡਮੁੱਲਾ ਯੋਗਦਾਨ ਰਿਹਾ ਹੈ ਅਤੇ ਉਨਾਂ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਨਾਲ ਗਹਿਰਾ ਲਗਾਅ ਸੀ। ਉਨਾਂ ਅੱਗੇ ਕਿਹਾ ਕਿ ਸ਼ਹੀਦਾਂ ਨੂੰ ਸਾਡੀ ਸਾਰਿਆਂ ਦੀ ਸੱਚੀ ਸਰਧਾਂਜਲੀ ਇਹੀ ਹੋਵੇਗੀ ਕਿ ਅਸੀ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਵਿਚ ਸਹਿਯੋਗ ਕਰੀਏ।

ਇਸ ਮੌਕੇ ਆਪ ਪਾਰਟੀ ਦੇ ਆਗੂ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਵਲੋਂ ਛੋਟੀ ਉਮਰ ਵਿਚ ਦੇਸ਼ ਦੀ ਖਾਤਰ ਫਾਂਸੀ ਦੇ ਰੱਸਿਆ ’ਤੇ ਚੜ੍ਹੇ ਤੇ ਦੇਸ਼ ਦੀ ਖਾਤਰ ਆਪਣੀ ਜਾਨ ਨਿਛਾਵਰ ਕਰ ਦਿੱਤੀ । ਉਨਾਂ ਅੱਗੇ ਕਿਹਾ ਕਿ 75 ਸਾਲ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਖਟਕੜ ਕਲਾਂ ਵਿਖੇ ਜਾ ਕੇ ਸਹੁੰ ਚੁੱਕੀ ਗਈ ਹੋਵੇ। ਉਨਾਂ ਕਿਹਾ ਕਿ ਨਾ ਕੇਵਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਲੋਂ ਸ਼ਹੀਦ ਭਗਤ ਸਿੰਘ ਜੀ ਦੇ ਪਿੰਡ ਖਟਕੜ ਕਲਾਂ ਵਿਖੇ ਜਾ ਕੇ ਸਹੁੰ ਚੁੱਕੀ ਗਈ ਬਲਕਿ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਪ੍ਰਣ ਵੀ ਲਿਆ ।

ਇਸ ਮੌਕੇ ਆਪ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕਰਦਿਆਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀ ਸ਼ਹੀਦਾਂ ਨੂੰ ਯਾਦ ਕਰੀਏ ਤੇ ਉਨਾਂ ਦੇ ਸੰਜੋਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੇ ਡਿਊਟੀ ਨਿਭਾਈਏ। ਉਨਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵਲੋਂ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਗਏ ਸ਼ਹੀਦੀ ਸਮਾਗਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਨੋਜਵਾਨ ਪੀੜ੍ਹੀ ਲਈ ਬਹੁਤ ਲਾਭਦਾਇਕ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਵਿਚ ਨਵਾਂ ਬਦਲਾਅ ਆਇਆ ਹੈ ਤੇ ਸਾਰਿਆਂ ਦੇ ਸਹਿਯੋਗ ਨਾਲ ਨਵੇਂ ਸਮਾਜ ਦੀ ਸਿਰਜਨਾ ਕੀਤੀ ਜਾਵੇਗੀ।

ਇਸ ਮੌਕੇ ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਕਸ਼ਮੀਰ ਸਿੰਘ ਵਾਹਲਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਵਲੋ ਦਿੱਤੀ ਗਈ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹਾ ਕਿ ਅਸੀ ਸਮਾਜ ਦੀ ਹੋਰ ਬਿਹਤਰੀ ਲਈ ਆਪਣਾ ਬਣਦਾ ਯੋਗਦਾਨ ਪਾਈਏ। ਉਨਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾਂਦੇ ਅਜਿਹੇ ਸਮਾਗਮ ਨੋਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਬਹੁਤ ਸਹਾਈ ਹੁੰਦੇ ਹਨ ਅਤੇ ਜਿਲਾ ਪ੍ਰਸ਼ਾਸਨ ਵਲੋਂ ਕੀਤਾ ਗਿਆ ਇਙ ਉੱਦਮ ਬਹੁਤ ਸ਼ਾਲਾਘਾਯੋਗ ਹੈ।

ਇਸ ਮੌਕੇ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਸੁਖਜਿੰਦਰ ਸਿੰਘ ਗਿੱਲ, ਚੇਅਰਮੈਨ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ, ਡਾ. ਮੋਹਿਤ ਮਹਾਜਨ, ਚੇਅਰਮੈਨ ਗੋਲਡਨ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ, ਹਰਪ੍ਰੀਤ ਸਿੰਘ ਲੈਕਚਰਾਰ ਵਲੋਂ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ । ਇਸ ਮੌਕੇ ਸਸਸ ਸਕੂਲ (ਲੜਕੇ) ਕਾਹਨੂੰਵਾਨ, ਸਰਕਾਰੀ ਆਦਰਸ਼ ਸਸ ਸਕੂਲ ਕੋਟ ਧੰਦਲ, ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਤੇ ਵਿਦਿਆਰਥੀਆਂ ਵਲੋਂ ਸ਼ਹੀਦਾਂ ਦੀ ਯਾਦ ਵਿਚ ਕਵਿਤਾਵਾਂ ਤੇ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਅਜਮੇਰ ਸਿੰਘ, ਪਿੰਡ ਛਿਛਰਾ ਤੇ ਸੋਹਣ ਸਿੰਘ , ਪਿੰਡ ਨੈਨੇਕੈਟ ਵਲੋਂ ਵਿਦਿਆਰਥੀਆਂ ਦੀ ਹੋਸਲਾ ਅਫਜਾਈ ਵੀ ਕੀਤੀ।

ਇਸ ਤੋਂ ਪਹਿਲਾਂ ਤੇਜਿੰਦਰਪਾਲ ਸਿੰਘ ਸੰਧੂ ਜਨਰਲ ਸੈਕਟਰੀ ਜਿਲਾ ਹੈਰੀਟੇਜ ਸੁਸਾਇਟੀ ਤੇ ਸਾਬਕਾ ਏਡੀਸੀ ਗੁਰਦਾਸਪੁਰ ਨੇ ਸਮੂਹ ਸੰਗਤਾਂ ਨੂੰ ਜੀ ਆਇਆ ਆਖਿਆ ਤੇ ਜਿਲਾ ਹੈਰੀਟੇਜ ਸੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਸੰਖੇਪ ਵਿਚ ਜਾਣਕਾਰੀ ਦਿੱਤੀ। ਸਮਾਗਮ ਦੇ ਆਖਰ ਵਿਚ ਐਸ.ਡੀ.ਐਮ ਗੁਰਦਾਸਪੁਰ ਅਮਨਪ੍ਰੀਤ ਸਿੰਘ ਨੇ ਸਮੁੱਚੀ ਸੰਗਤਾਂ ਦਾ ਧੰਨਵਾਦ ਕੀਤਾ।

ਇਸ ਤੋਂ ਪਹਿਲਾਂ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ, ਉਪਰੰਤ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਸਮਾਗਮ ਵਿਚ ਵੱਖ-ਵੱਖ ਹਸਤੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਤੇ ਗੁਰੂ ਦਾ ਲੰਗਰ ਵੀ ਵਰਤਾਇਆ ਗਿਆ।

ਇਸ ਮੌਕੇ ਤਹਿਸੀਲਦਾਰ ਗੁਰਦਾਸਪੁਰ ਜਗਤਾਰ ਸਿੰਘ, ਜਿਲਾ ਮਾਲ ਅਫਸਰ ਗੁਰਮੀਤ ਸਿੰਘ, ਹਰਜਿੰਦਰ ਸਿੰਘ ਸੰਧੂ ਡੀਡੀਪੀਓ, ਧੀਰਜ ਵਰਮਾ ਲੀਗਲ ਸੈੱਲ ਪੰਜਾਬ ਆਪ ਪਾਰਟੀ, ਨਰੇਸ਼ ਗੋਇਲ, ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣਾ ਵਿਭਾਗ, ਹਰਦੀਪ ਸਿੰਘ ਸੰਧਾਵਾਲੀਆਂ ਜ਼ਿਲਾ ਸਿੱਖਿਆ ਅਫਸਰ (ਸ), ਮਦਨ ਲਾਲ ਜ਼ਿਲਾ ਸਿੱਖਿਆ ਅਫਸਰ (ਪ), ਅਸ਼ੋਕ ਕੁਮਾਰ ਡਿਪਟੀ ਈ.ਐਸ.ਏ, ਐਕਸੀਅਨ ਬਲਦੇਵ ਸਿੰਘ ਬਾਜਵਾ, ਹਰਜੋਤ ਸਿੰਘ, ਰਜੇਸ ਮੋਹਨ, ਐਸ.ਡੀ,ਓ ਨਿਰਮਲ ਸਿੰਘ, ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ, ਰਾਜੀਵ ਕੁਮਾਰ ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ, ਇੰਦਰਜੀਤ ਸਿੰਘ ਸਮਾਜ ਸੇਵੀ, ਦਮਨਦੀਪ ਸਿੰਘ, ਬਾਬਾ ਖੜਕ ਸਿੰਘ, ਮਨਦੀਪ ਕੋਰ ਤੇ ਗਗਨਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸੰਗਤਾਂ ਮੋਜੂਦ ਸਨ।

Spread the love