ਜ਼ਿਲੇ ਵਿਚ ਹੁਣ ਤੱਕ 37018 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ-ਡੀ. ਸੀ

VISHESH
ਮੈਰਿਜ ਪੈਲੇਸਾਂ, ਮੇਲਿਆਂ, ਧਾਰਮਿਕ ਜਲੂਸਾਂ, ਵਿਆਹ ਸਮਾਗਮਾਂ, ਜਨਤਕ ਇੱਕਠਾਂ ਅਤੇ ਵਿੱਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ ਲਿਜਾਣ ’ਤੇ ਪਾਬੰਦੀ
ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ

ਨਵਾਂਸ਼ਹਿਰ, 10 ਅਕਤੂਬਰ 2021

ਜ਼ਿਲੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 37610 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 37018 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 14957 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 8444 ਮੀਟਿ੍ਰਕ ਟਨ, ਪਨਸਪ ਵੱਲੋਂ 10141 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 2800 ਮੀਟਿ੍ਰਕ ਟਨ, ਐਫ. ਸੀ. ਆਈ ਵੱਲੋਂ 670 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 6 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਹੋਰ ਪੜ੍ਹੋ :-ਸਿੱਖਿਆ ਅਧਿਕਾਰੀਆਂ ਨੇ ਮੁੱਖ-ਮੰਤਰੀ ਪੰਜਾਬ ਦੇ ਬੇਟੇ ਦੇ ਵਿਆਹ ਕਾਰਨ ਸੰਘਰਸ਼ ਕੁਝ ਦਿਨਾਂ ਲਈ ਟਾਲਿਆ

ਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ ਅਤੇ ਸਮੁੱਚੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸੁਚੱਜੀ ਖ਼ਰੀਦ ਲਈ ਸਬੰਧਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ। ਉਨਾਂ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿਚ ਹੀ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ। ਉਨਾਂ ਕਿਹਾ ਕਿ ਇਸ ਨਾਲ ਜਿਥੇ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇਗੀ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨਾਂ ਨੂੰ ਪੂਰੀ ਉਮੀਦ ਹੈ ਕਿ ਜ਼ਿਲੇ ਦੇ ਸੂਝਵਾਨ ਕਿਸਾਨ ਸਭਨਾਂ ਦੇ ਭਲੇ ਲਈ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਿਚ ਆਪਣਾ ਯੋਗਦਾਨ ਦੇਣਗੇ।

Spread the love