ਕੋਵਿਡ ਤੋਂ ਬਚਾਅ ਲਈ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ – ਵਰਿੰਦਰ ਟਿਵਾਣਾ

_Virinder Singh Tiwana
ਸਮਾਜਿਕ ਸੁਰੱਖਿਆ ਦੇ ਪੈਨਸ਼ਨ ਧਾਰਕ ਨੂੰ ਕੋਵਿਡ ਤੋਂ ਬਚਾਅ ਲਈ ਬੂਸਟਰ ਡੋਜ਼ ਲਗਵਾਉਣ ਦੀ ਅਪੀਲ

ਪਟਿਆਲਾ, 16 ਮਈ 2022

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀ ਜਿੱਥੇ ਪੰਜਾਬ ਦੇ ਬੁਢਾਪਾ ਪੈਨਸ਼ਨ ਧਾਰਕਾਂ, ਵਿਧਵਾ ਤੇ ਨਿਆਸਰਿਤ ਔਰਤਾਂ ਨੂੰ ਪੈਨਸ਼ਨ, ਆਸ਼ਰਿਤ ਬੱਚਿਆਂ ਨੂੰ ਪੈਨਸ਼ਨ ਤੇ ਦਿਵਿਆਂਗਜਨ ਵਿਅਕਤੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਕੇ  ਉਹਨਾਂ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ, ਉੱਥੇ ਹੀ ਇਨ੍ਹਾਂ ਵਿਅਕਤੀਆਂ ਦੀ ਸਰੀਰਕ ਸੁਰੱਖਿਆ ਦੇ ਲਈ ਖਾਸ ਤੌਰ ‘ਤੇ ਕਰੋਨਾ ਤੋਂ ਬਚਾਅ ਦੇ ਲਈ ਬੂਸਟਰ ਡੋਜ਼ ਲਗਵਾਉਣ ਲਈ ਅਪੀਲ ਵੀ ਕੀਤੀ ਜਾਂਦੀ ਹੈ।

ਹੋਰ ਪੜ੍ਹੋ :-ਵਿਧਾਇਕ ਅਸ਼ੋਕ ਪਰਾਸ਼ਰ ਨੇ ਮੇਨ ਸਿ਼ਵਪੁਰੀ ਰੋਡ ਦਾ 78.43 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੜਕ ਬਨਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਜਿਥੇ ਸਾਨੂੰ ਪੈਨਸ਼ਨ ਦੇ ਰੂਪ ਵਿਚ ਵਿੱਤੀ ਸਹਾਇਤਾ ਦੇ ਰਹੀ ਹੈ ਉੱਥੇ ਹੀ ਸਾਡੀ ਸਰੀਰਕ ਸੁਰੱਖਿਆ ਦੇ ਲਈ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਲਈ ਪਹਿਲੀ, ਦੂਜੀ, ਅਤੇ ਤੀਜੀ ਡੋਜ਼ ਲਗਾਉਣ ਦਾ ਕੰਮ ਜ਼ੋਰਾਂ ‘ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣਾ ਤੇ ਆਪਣੇ ਪਰਿਵਾਰ ਦਾ ਕੋਵਿਡ ਤੋਂ ਬਚਾਅ ਕਰਨ ਲਈ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਰੋਜਾਨਾਂ ਜ਼ਿਲ੍ਹੇ ਦੇ ਵੱਖ ਵੱਖ ਸਥਾਨਾਂ ‘ਤੇ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਲੈ ਰਹੇ ਸਮੂਹ ਪੈਨਸ਼ਨ ਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ/ਕਰੋਨਾ ਵਰਗੀ ਮਹਾਂਮਾਰੀ ਤੋਂ ਬਚਾਅ ਲਈ ਆਪਣੀ ਕੋਵਿਡ ਵੈਕਸੀਨੇਸ਼ਨ/ਕੋਵਿਡ ਤੋਂ ਬਚਾਅ ਲਈ ਟੀਕਾ ਜ਼ਰੂਰ ਲਗਵਾਉਣ। ਖਾਸ ਕਰਕੇ ਜਿਨ੍ਹਾਂ ਨੇ ਪਹਿਲਾਂ ਆਪਣੇ ਦੋਨੋਂ ਟੀਕੇ ਲਗਵਾ ਲਏ ਹਨ ਉਹ ਤੀਜਾ ਟੀਕਾ ਜੋ ਕਿ ਬੂਸਟਰ ਡੋਜ਼ ਹੈ ਉਸਨੂੰ ਜ਼ਰੂਰ ਲਗਵਾਉਣ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ

Spread the love